September 20, 2026, 9:54 am
----------- Advertisement -----------
HomeNewsBreaking Newsਰਾਜਨਾਥ ਸਿੰਘ ਅੱਜ ਪੰਜਾਬ 'ਚ: ਕੁਰਾਲੀ ਦੇ ਦੁਸਹਿਰਾ ਗਰਾਊਂਡ 'ਚ ਕਰਨਗੇ ਜਨਸਭਾ,...

ਰਾਜਨਾਥ ਸਿੰਘ ਅੱਜ ਪੰਜਾਬ ‘ਚ: ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ, ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ

Published on

----------- Advertisement -----------

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨਸਭਾ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ।
ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਅੰਦੋਲਨ ਕਰ ਰਹੇ ਕਿਸਾਨ ਪ੍ਰੋਗਰਾਮ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਨਾ ਕਰ ਸਕਣ ਇਸ ਦੇ ਲਈ ਪੁਲਿਸ ਅਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਰਾਜਨਾਥ ਸਿੰਘ ਦਾ ਪੰਜਾਬ ਚੋਣਾਂ ਲਈ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ‘ਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ I.N.D.I.A ਗਠਜੋੜ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਸੀ।
ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਗੇ। ਉਹ ਸ਼ਾਮ 6 ਵਜੇ ਮੁਹਾਲੀ ਦੇ ਸੈਕਟਰ 105 ਸਥਿਤ ਕਲੱਬ ਹਾਊਸ ਵਿੱਚ ਜਨਤਕ ਮੀਟਿੰਗ ਕਰਨਗੇ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...