October 23, 2026, 9:33 am
----------- Advertisement -----------
HomeNewsLatest Newsਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪਹੁੰਚਣਗੇ ਚੰਡੀਗੜ੍ਹ, ਪੁਲਿਸ ਵੱਲੋਂ ਰੂਟ ਪਲਾਨ...

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪਹੁੰਚਣਗੇ ਚੰਡੀਗੜ੍ਹ, ਪੁਲਿਸ ਵੱਲੋਂ ਰੂਟ ਪਲਾਨ ਜਾਰੀ

Published on

----------- Advertisement -----------

ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ 4 ਵਜੇ ਉਹ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਆਯੋਜਿਤ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ। ਇਸ ਸੰਬੰਧੀ ਪੁਲਿਸ ਵੱਲੋ ਵੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦੇਈਏ ਕਿ ਸ਼ਹਿਰ ‘ਚ ਨੋ ਫਲਾਇੰਗ ਜ਼ੋਨ ਹੋਣ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਹਿਰ ‘ਚ ਡਰੋਨ ਉਡਾਉਣ ‘ਤੇ ਪਾਬੰਦੀ ਹੈ।
ਇਸ ਤੋਂ ਇਲਾਵਾ ਕਈ ਸੜਕਾਂ ‘ਤੇ ਆਵਾਜਾਈ ਨੂੰ ਡਾਈਵਰਟ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਟਰੈਫਿਕ ਪੁਲਿਸ ਨੇ ਦੱਸਿਆ ਕਿ ਰੱਖਿਆ ਮੰਤਰੀ ਦੀ ਆਮਦ ‘ਤੇਕਾਲੀ ਬਾੜੀ ਲਾਈਟ ਪੁਆਇੰਟ, ਸੈਕਟਰ-31/32/46/47 ਚੌਕ, ਸੈਕਟਰ-32/33/45/46 ਚੌਕ ਅਤੇ 33/34/ 44/45 ਚੌਂਕ ਟ੍ਰੈਫਿਕ ਨੂੰ 33/34 ਡਿਵਾਈਡਿੰਗ ਰੋਡ ਤੋਂ ਡਾਈਵਰਟ ਜਾਂ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਆਮਦ ਮੌਕੇ ਸੈਕਟਰ-34 ਪ੍ਰਦਰਸ਼ਨੀ ਮੈਦਾਨ ਨੂੰ ਜਾਣ ਵਾਲੀਆਂ ਸੜਕਾਂ ਤੋਂ ਆਵਾਜਾਈ ਨੂੰ ਡਾਈਵਰਟ /ਬੰਦ ਕੀਤਾ ਜਾਵੇਗਾ
ਨਿਊ ਲੇਬਰ ਚੌਕ (ਸੈਕਟਰ-33/34-20/21 ਚੌਕ) ਤੋਂ ਸਰੋਵਰ ਮਾਰਗ ਸਮੇਤ ਬੁੜੈਲ ਚੌਕ (ਸੈਕਟਰ – 33/34 – 44/45 ਚੌਕ) ਤੱਕ, ਸੈਕਟਰ-34 ਪ੍ਰਦਰਸ਼ਨੀ ਮੈਦਾਨ ਨੂੰ ਜਾਣ ਵਾਲੀਆਂ ਸੜਕਾਂ ਤੋਂ ਆਵਾਜਾਈ ਨੂੰ ਡਾਈਵਰਟ /ਬੰਦ ਕੀਤਾ ਜਾਵੇਗਾ। । ਸੈਕਟਰ – 33/34 ਲਾਈਟ ਪੁਆਇੰਟ ਤੋਂ ਸੈਕਟਰ – 34 ਗੁਰਦੁਆਰਾ ਸਾਹਿਬ ਤੱਕ ਵੀ ਆਵਾਜਾਈ ਪ੍ਰਭਾਵਿਤ ਰਹੇਗੀ, ਇਸ ਤੋਂ ਇਲਾਵਾ ਵੀ.ਵੀ.ਆਈ.ਪੀ. ਯਾਤਰਾ ਦੇ ਮੱਦੇਨਜ਼ਰ ਸੈਕਟਰ-34 ਦੀਆਂ ਕੁਝ ਅੰਦਰੂਨੀ ਸੜਕਾਂ ‘ਤੇ ਆਵਾਜਾਈ ਨੂੰ ਬੰਦ/ਡਾਇਵਰਟ ਕੀਤਾ ਗਿਆ ਹੈ।
ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ 24 ਜੂਨ ਨੂੰ ਸ਼ਾਮ 5 ਵਜੇ ਤੋਂ 8 ਵਜੇ ਤੱਕ ਟ੍ਰੈਫਿਕ ਜਾਮ ਤੋਂ ਬਚਣ ਲਈ ਉਪਰੋਕਤ ਸੜਕਾਂ ਦੀ ਬਜਾਏ ਲੋਕ ਬਦਲਵੇਂ ਰਸਤੇ ਅਪਣਾਉਣ। ਇਸ ਤੋਂ ਇਲਾਵਾ ਮਹਿਮਾਨਾਂ, ਬੁਲਾਰਿਆਂ ਅਤੇ ਅਧਿਕਾਰਤ ਕਰਮਚਾਰੀਆਂ ਨੂੰ ਆਪਣੇ ਵਾਹਨ ਕੇਵਲ ਨਿਰਧਾਰਤ ਪਾਰਕਿੰਗ ਥਾਂ ‘ਤੇ ਹੀ ਪਾਰਕ ਕਰਨ ਦੀ ਅਪੀਲ ਕੀਤੀ ਹੈ। ਲੋਕ ਆਪਣੇ ਵਾਹਨ ਸਾਈਕਲ ਟਰੈਕ/ਫੁੱਟਪਾਥ ਅਤੇ ਨੋ-ਪਾਰਕਿੰਗ ਏਰੀਆ ‘ਤੇ ਪਾਰਕ ਨਾ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਵਾਹਨ ਹਟਾ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...