September 19, 2026, 2:19 am
----------- Advertisement -----------
HomeNewsBreaking Newsਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਟੇਕਿਆ ਮੱਥਾ

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਟੇਕਿਆ ਮੱਥਾ

Published on

----------- Advertisement -----------

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਧੰਨਵਾਦ ਪ੍ਰਗਟਾਉਣ ਆਏ ਹਨ ਅਤੇ ਇਸ ਦੌਰਾਨ ਰਾਜਨੀਤੀ ਨਾਲ ਜੁੜੀ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਸਤਨਾਮ ਸਿੰਘ ਨੂੰ ਜਨਵਰੀ ਵਿੱਚ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਸੀ।
ਦੱਸ ਦਈਏ ਕਿ ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਗੁਰੂ ਮਹਾਰਾਜ ਦੇ ਦਰਬਾਰ ‘ਚ ਮੱਥਾ ਟੇਕਣ ਆਏ ਹਨ | ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਜੋ ਉਨ੍ਹਾਂ ਨੇ ਉਸ ‘ਤੇ ਭਰੋ,ਭਰੋਸਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਬਾਰੇ ਸੰਸਦ ਵਿੱਚ ਗੱਲ ਕਰ ਸਕਦੇ ਹਨ। ਸਿੱਖਿਆ ਉਸ ਦਾ ਖੇਤਰ ਹੈ ਅਤੇ ਉਹ ਚਾਹੁੰਦਾ ਹੈ ਕਿ ਹਰ ਕਿਸੇ ਨੂੰ ਇਹ ਅਧਿਕਾਰ ਮਿਲੇ। 

ਨਾਲ ਹੀ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ਨਸ਼ਿਆਂ ਤੋਂ ਪ੍ਰੇਸ਼ਾਨ ਹੈ ਪਰ ਇਹ ਪੰਜਾਬ ਦੇ ਮੱਥੇ ‘ਤੇ ਕਲੰਕ ਵਾਂਗ ਲੱਗ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਗੱਲ ਤੋਂ ਚਿੰਤਤ ਹਨ ਅਤੇ ਉਹ ਮਿਲ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨਾ ਚਾਹੁੰਦੇ ਹਨ। ਇਸ ਦੇ ਲਈ ਜਲਦੀ ਹੀ ਗੈਰ-ਸਿਆਸੀ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਲਿਆਂਦਾ ਜਾਵੇਗਾ।  

 ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਸੰਧੂ ਨੂੰ 30 ਜਨਵਰੀ 2024 ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ ਚਰਚਾ ‘ਚ ਆਏ। ਸਤਨਾਮ ਸਿੰਘ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਹਨ ਅਤੇ ਦੇਸ਼ ਦੇ ਚੁਣੇ ਹੋਏ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...