ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਕੁਲ ਪ੍ਰੀਤ ਸਿੰਘ ਅਤੇ ਨਿਰਮਾਤਾ ਜੈਕੀ ਭਗਨਾਨੀ ਅੱਜ ਆਪਣੇ ਵਿਆਹ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਰਕੁਲ ਅਤੇ ਜੈਕੀ ਆਪਣੇ ਪਰਿਵਾਰ ਸਮੇਤ ਗੁਰੂ ਘਰ ਪਹੁੰਚੇ। ਰਕੁਲ ਪ੍ਰੀਤ ਅਤੇ ਜੈਕੀ ਦਾ ਵਿਆਹ 21 ਫਰਵਰੀ 2024 ਨੂੰ ਗੋਆ ਵਿੱਚ ਹੋਇਆ ਸੀ।

ਇਸ ਦੌਰਾਨ ਪੀਲੇ ਸਲਵਾਰ ਸੂਟ ‘ਚ ਰਕੁਲ ਕਾਫੀ ਖੂਬਸੂਰਤ ਲੱਗ ਰਹੀ ਸੀ। ਉਸ ਨੇ ਆਪਣੇ ਲੁੱਕ ਨੂੰ ਸਾਧਾਰਨ ਰੱਖਿਆ ਅਤੇ ਆਪਣੀ ਮਹਿੰਦੀ ਵੀ ਵਿਖਾਈ। ਉਥੇ ਹੀ ਜੈਕੀ ਲਾਲ ਕੁੜਤਾ ਅਤੇ ਚਿੱਟਾ ਪਜਾਮਾ ਪਹਿਨਿਆ ਹੋਇਆ ਸੀ। ਦੋਵਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ। ਇੱਕ ਫੋਟੋ ਵਿੱਚ ਰਕੁਲ ਅਤੇ ਜੈਕੀ ਆਪਣੇ ਮਾਤਾ-ਪਿਤਾ ਨਾਲ ਨਜ਼ਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ ਨਾਲ ਉਨ੍ਹਾਂ ਨੇ ‘blessed’ ਲਿਖਿਆ।












