October 6, 2026, 5:13 am
----------- Advertisement -----------
HomeNewsBreaking Newsਰਾਮ ਰਹੀਮ ਨੂੰ ਫੇਰ ਮਿਲੀ 30 ਦਿਨ ਦੀ ਪੈਰੋਲ, ਰੋਹਤਕ ਜੇਲ੍ਹ ਤੋਂ...

ਰਾਮ ਰਹੀਮ ਨੂੰ ਫੇਰ ਮਿਲੀ 30 ਦਿਨ ਦੀ ਪੈਰੋਲ, ਰੋਹਤਕ ਜੇਲ੍ਹ ਤੋਂ ਆਏਗਾ ਬਾਹਰ, ਸਿਰਸਾ ਆਸ਼ਰਮ ਜਾਣ ‘ਤੇ ਪਾਬੰਦੀ

Published on

----------- Advertisement -----------

ਚੰਡੀਗੜ੍ਹ, 20 ਜੁਲਾਈ 2023 – ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਅੱਜ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਉਸ ਨੂੰ ਕਰੀਬ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਘੋੜਿਆਂ ਅਤੇ ਗਾਵਾਂ ਨੂੰ ਕੱਲ ਸ਼ਾਮ ਨੂੰ ਹੀ ਸਿਰਸਾ ਤੋਂ ਯੂਪੀ ਦੇ ਬਾਗਪਤ ਲਿਜਾਇਆ ਗਿਆ ਹੈ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਦੂਜੇ ਪਾਸੇ ਬੁੱਧਵਾਰ ਰਾਤ ਰਾਮ ਰਹੀਮ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇਸ ਵੀਡੀਓ ‘ਚ ਰਾਮ ਰਹੀਮ ਹੜ੍ਹ ਪ੍ਰਭਾਵਿਤ ਲੋਕਾਂ ਲਈ ਪ੍ਰਮਾਤਮਾ ਤੋਂ ਦੁਆ ਮੰਗ ਰਿਹਾ ਹੈ ਅਤੇ ਡੇਰਾ ਪ੍ਰੇਮੀਆਂ ਨੂੰ ਰਾਹਤ ਕਾਰਜਾਂ ‘ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰ ਰਿਹਾ ਹੈ। ਹਾਲਾਂਕਿ ਇਹ ਵੀਡੀਓ ਰਾਮ ਰਹੀਮ ਦੀ ਪਿਛਲੀ ਪੈਰੋਲ ਦੀ ਹੈ।

ਉਸ ਸਮੇਂ ਉਹ ਬਾਗਪਤ ਗਏ ਤਾਂ ਆਸਾਮ ਵਿੱਚ ਹੜ੍ਹ ਆ ਗਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਡੇਰਾ ਪ੍ਰੇਮੀਆਂ ਦੇ ਪ੍ਰਬੰਧਕਾਂ ਤੱਕ ਕਾਲਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਫਿਰ ਡੇਰਾ ਪ੍ਰਬੰਧਕਾਂ ਨੇ ਨੇ ਦੱਸਿਆ ਕਿ ਇਹ ਪਿਛਲੀ ਵੀਡੀਓ ਹੈ। ਡੇਰੇ ਦੇ ਬੁਲਾਰੇ ਜਤਿੰਦਰ ਇੰਸਾਨ ਦਾ ਕਹਿਣਾ ਹੈ ਕਿ ਇਹ ਵੀਡੀਓ ਪੁਰਾਣੀ ਹੈ।

ਰਾਮ ਰਹੀਮ ਦੀ ਪੈਰੋਲ ਲਈ ਅਰਜ਼ੀ ਦੇਣ ਦੀਆਂ ਖਬਰਾਂ ਹਨ। ਰਾਮ ਰਹੀਮ ਨੇ ਰੋਹਤਕ ਪ੍ਰਸ਼ਾਸਨ ਕੋਲ ਪੈਰੋਲ ਲਈ ਅਰਜ਼ੀ ਦਿੱਤੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਬਾਗਪਤ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਡੇਰੇ ਤੋਂ ਕੋਈ ਪੁਸ਼ਟੀ ਨਹੀਂ ਹੋਈ ਹੈ।

ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ

  • ਪਹਿਲੀ ਵਾਰ 24 ਅਕਤੂਬਰ, 2020 ਨੂੰ, ਸਰਕਾਰ ਨੇ ਬਿਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਦਿੱਤੀ।
  • ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
  • ਤੀਜੀ ਵਾਰ 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
  • ਚੌਥੀ ਵਾਰ ਜੂਨ 2022 ਨੂੰ ਰਾਮ ਰਹੀਮ ਨੂੰ ਇੱਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ।
  • ਪੰਜਵੀਂ ਵਾਰ ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।
  • ਛੇਵੀਂ ਵਾਰ 21 ਜਨਵਰੀ 2023 ਨੂੰ ਡੇਰਾ ਮੁਖੀ ਸ਼ਾਹ ਸਤਨਾਮ ਦੇ ਜਨਮ ਦਿਨ ‘ਤੇ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...