June 2, 2026, 6:36 pm
----------- Advertisement -----------
HomeNewsਫਰੀਦਕੋਟ 'ਚ ਗੋਲਡੀ ਬਰਾੜ ਦੇ ਨਾਂ 'ਤੇ ਸ਼ਰਾਬ ਦੇ ਠੇਕੇਦਾਰ ਤੋਂ ਮੰਗੀ...

ਫਰੀਦਕੋਟ ‘ਚ ਗੋਲਡੀ ਬਰਾੜ ਦੇ ਨਾਂ ‘ਤੇ ਸ਼ਰਾਬ ਦੇ ਠੇਕੇਦਾਰ ਤੋਂ ਮੰਗੀ ਫਿਰੌਤੀ

Published on

----------- Advertisement -----------

ਫਰੀਦਕੋਟ ‘ਚ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਸ਼ਰਾਬ ਦੇ ਠੇਕੇਦਾਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਦੇ ਪੈਸੇ ਨਾ ਦੇਣ ਕਰਕੇ ਪਹਿਲਾਂ ਵੀ ਦੋ ਸ਼ਰਾਬ ਠੇਕੇਦਾਰਾਂ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ। ਜਦਕਿ ਪੁਲਿਸ ਨੇ ਮੁਲਜ਼ਮਾਂ ਨੂੰ ਸ਼ਰਾਬ ਦੇ ਤੀਜੇ ਠੇਕੇ ਨੂੰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। 

ਦੱਸ ਦਈਏ ਕਿ ਪੁਲਿਸ ਨੇ 11 ਅਕਤੂਬਰ ਨੂੰ ਕੋਟਕਪੂਰਾ ਥਾਣੇ ‘ਚ ਅਤੇ 12 ਅਕਤੂਬਰ ਨੂੰ ਫ਼ਰੀਦਕੋਟ ਥਾਣੇ ‘ਚ ਸ਼ਰਾਬ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਨੁਕਸਾਨ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਸੀ, ਜਿਸ ਸਬੰਧੀ ਪੁਲਿਸ ਨੇ ਜਾਂਚ ਦੌਰਾਨ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਮੁੱਖ ਦੋਸ਼ੀ ਆਕਾਸ਼ਦੀਪ ਵਾਸੀ ਕੋਟਕਪੂਰਾ ਦੀ ਭਾਲ ਕੀਤੀ ਜਾ ਰਹੀ ਹੈ। 

ਥਾਣਾ ਸਿਟੀ ਕੋਟਕਪੂਰਾ ‘ਚ ਦਰਜ ਹੋਏ ਮਾਮਲੇ ‘ਚ ਏ.ਐੱਸ.ਆਈ ਭੁਪਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਅਕਾਸ਼ਦੀਪ ਸਿੰਘ, ਰਜਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਨੇ ਸ਼ਰਾਬ ਪੀ ਕੇ ਡਰਾ ਧਮਕਾ ਕੇ ਸ਼ਰਾਬ ਦੀਆਂ ਦੁਕਾਨਾਂ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ । ਜਿਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਐਸਐਸਪੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਲੋਕਾਂ ਨੂੰ ਗੈਂਗਸਟਰਾਂ ਦੇ ਨਾਂ ’ਤੇ ਬੁਲਾਉਂਦੇ ਹਨ ਅਤੇ ਫਿਰੌਤੀ ਦੀ ਮੰਗ ਕਰਦੇ ਹਨ, ਇਸੇ ਤਰ੍ਹਾਂ ਉਨ੍ਹਾਂ ਨੇ ਠੇਕੇਦਾਰਾਂ ਨੂੰ ਡਰਾਉਣ ਲਈ ਸ਼ਰਾਬ ਦੀਆਂ ਦੁਕਾਨਾਂ ਨੂੰ ਅੱਗ ਲਗਾ ਦਿੱਤੀ ਸੀ। ਮੰਗਲਵਾਰ ਰਾਤ ਨੂੰ ਵੀ ਉਹ ਕਿਸੇ ਹੋਰ ਠੇਕੇ ‘ਤੇ ਅਜਿਹੀ ਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਪਰ ਸੀਆਈਏ ਸਟਾਫ ਨੇ ਮੁਲਜ਼ਮਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...