May 13, 2026, 10:18 pm
----------- Advertisement -----------
HomeNewsBreaking Newsਨਾਬਾਲਗ ਨੌਜਵਾਨ ਨਾਲ ਰੇ+ਪ, ਜਿੰਮ ਮਾਲਕ ਨੇ ਨਸ਼ਾ ਦੇ ਕੇ ਕੀਤਾ ਗ਼ਲਤ...

ਨਾਬਾਲਗ ਨੌਜਵਾਨ ਨਾਲ ਰੇ+ਪ, ਜਿੰਮ ਮਾਲਕ ਨੇ ਨਸ਼ਾ ਦੇ ਕੇ ਕੀਤਾ ਗ਼ਲਤ ਕੰਮ: ਵੀਡੀਓ ਵੀ ਬਣਾਈ

Published on

----------- Advertisement -----------
  • ਪੁਲਿਸ ਨੇ ਪਰਚਾ ਦਰਜ ਕਰਕੇ ਕੀਤਾ ਜਿੰਮ ਮਾਲਕ ਗ੍ਰਿਫਤਾਰ

ਜਲੰਧਰ, 22 ਜੂਨ 2023 – ਜਲੰਧਰ ਦੇ ਕਰਤਾਰਪੁਰ ‘ਚ ਜਿੰਮ ਮਾਲਕ ਦੀ ਘਿਨੌਣੀ ਹਰਕਤ ਸਾਹਮਣੇ ਆਈ ਹੈ। ਜਿੰਮ ਮਾਲਕ ‘ਤੇ ਨੌਜਵਾਨ ਨੂੰ ਨਸ਼ਾ ਦੇ ਕੇ ਉਸ ਨਾਲ ਕੁਕਰਮ ਕਰਨ ਦੇ ਦੋਸ਼ ਲੱਗ ਰਹੇ ਹਨ। ਇੰਨਾ ਹੀ ਨਹੀਂ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਇਸ ਕੁਕਰਮ ਦੀ ਵੀਡੀਓ ਵੀ ਬਣਾਈ ਹੈ। ਵੀਡੀਓ ‘ਚ ਵੱਖ-ਵੱਖ ਐਂਗਲਾਂ ਤੋਂ ਸ਼ੂਟ ਲਏ ਗਏ ਹਨ। ਵੀਡੀਓ ਵਾਇਰਲ ਹੁੰਦੇ ਹੀ ਪੁਲਸ ਹਰਕਤ ‘ਚ ਆ ਗਈ ਅਤੇ ਦੋਸ਼ੀ ਜਿੰਮ ਮਾਲਕ ਨੂੰ ਗ੍ਰਿਫਤਾਰ ਕਰ ਲਿਆ।

ਥਾਣਾ 8 ਦੀ ਪੁਲੀਸ ਨੇ ਜਿੰਮ ਮਾਲਕ ਪ੍ਰਵੀਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਨੌਜਵਾਨ ਨੂੰ ਥਾਣਾ ਅੱਠ ਵਿੱਚ ਬੁਲਾ ਕੇ ਉਸ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਥਾਣਾ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨਾਬਾਲਗ ਨੌਜਵਾਨ ਨਾਲ ਕੁਕਰਮ ਹੋਇਆ ਹੈ। ਮੁਲਜ਼ਮ ਪ੍ਰਵੀਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਜਾਂਚ ਚੱਲ ਰਹੀ ਹੈ। ਮੁਲਜ਼ਮ ਅਤੇ ਪੀੜਤਾ ਦਾ ਆਪਸ ਵਿੱਚ ਕੋਈ ਸਬੰਧ ਨਹੀਂ ਹੈ।

ਨਾਬਾਲਗ ਨੂੰ ਨਸ਼ਾ ਦੇ ਕੇ ਦੋਸ਼ੀ ਨੇ ਉਸ ਨਾਲ ਪੂਰੀ ਫਿਲਮ ਬਣਾ ਲਈ। ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਿਸ ਨੌਜਵਾਨ ਨਾਲ ਜਿਮ ਮਾਲਕ ਦੁਰਵਿਵਹਾਰ ਕਰ ਰਿਹਾ ਹੈ, ਉਸ ਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਗਿਆ ਹੈ। ਉਹ ਬੈੱਡ ‘ਤੇ ਬੇਹੋਸ਼ ਪਿਆ ਹੈ ਅਤੇ ਜਿਮ ਦਾ ਮਾਲਕ ਉਸ ਨਾਲ ਬਲਾਤਕਾਰ ਕਰ ਰਿਹਾ ਹੈ। ਇਸ ਦੌਰਾਨ ਨੌਜਵਾਨ ਨੇ ਉੱਠਣ ਦੀ ਕੋਸ਼ਿਸ਼ ਵੀ ਕੀਤੀ ਪਰ ਜ਼ਿਆਦਾ ਨਸ਼ਾ ਹੋਣ ਕਾਰਨ ਉੱਠ ਨਹੀਂ ਸਕਿਆ।

ਪਤਾ ਲੱਗਾ ਹੈ ਕਿ ਬਲਾਤਕਾਰ ਦਾ ਸ਼ਿਕਾਰ ਹੋਇਆ ਨੌਜਵਾਨ ਕਸਰਤ ਕਰਨ ਲਈ ਜਿੰਮ ਆਉਂਦਾ ਸੀ। ਪਰ ਜਿੰਮ ਦੇ ਮਾਲਕ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਨੌਜਵਾਨ ਨੂੰ ਨਸ਼ਾ ਦੇ ਦਿੱਤਾ ਅਤੇ ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਉਹ ਉਸ ਨੂੰ ਆਪਣੇ ਬੈੱਡਰੂਮ ਵਿੱਚ ਲੈ ਗਿਆ।

ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਿਸ ਨੌਜਵਾਨ ਨਾਲ ਇਹ ਕੁਕਰਮ ਹੋਇਆ ਹੈ, ਉਸ ਦੀ ਉਮਰ ਅਜੇ 15 ਸਾਲ ਦੇ ਕਰੀਬ ਹੈ। ਲੋਕਾਂ ਨੇ ਦੱਸਿਆ ਕਿ ਕੁਕਰਮ ਕਰਨ ਤੋਂ ਬਾਅਦ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ। ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਹ ਪੁਲਿਸ ਕੋਲ ਗਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ।

ਜਿਮ ਮਾਲਕ ਦੀ ਇਸ ਕਾਰਵਾਈ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਹੈ। ਲੋਕਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ਦੇ ਆਧਾਰ ‘ਤੇ ਪੁਲਿਸ ਨੂੰ ਜਿੰਮ ਮਾਲਕ ਦੇ ਖਿਲਾਫ ਪੋਕਸੋ ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...