September 15, 2026, 1:12 am
----------- Advertisement -----------
HomeNewsBreaking Newsਜਲੰਧਰ - ਆਟੋ ਚਾਲਕ ਦੀ ਹਵਾਨੀਅਤ, ਹੱ.ਤਿਆ ਕਰਨ ਤੋਂ ਕੀਤਾ 2 ਵਾਰ...

ਜਲੰਧਰ – ਆਟੋ ਚਾਲਕ ਦੀ ਹਵਾਨੀਅਤ, ਹੱ.ਤਿਆ ਕਰਨ ਤੋਂ ਕੀਤਾ 2 ਵਾਰ  ਬਲਾ.ਤਕਾਰ

Published on

----------- Advertisement -----------

ਜਲੰਧਰ ‘ਚ ਇਕ ਆਟੋ ਚਾਲਕ ਨੇ ਇਕ ਲੜਕੀ ਦਾ ਕਤਲ ਕਰ ਕੇ ਉਸ ਦੀ ਲਾਸ਼ ਨਾਲ ਦੋ ਵਾਰ ਬਲਾਤਕਾਰ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੀ ਹਾਲਤ ਵਿੱਚ ਲੜਕੀ ਨਾਲ ਬਲਾਤਕਾਰ ਕਰਨਾ ਚਾਹੁੰਦਾ ਸੀ। ਲੜਕੀ ਉਸ ਨੂੰ ਧੱਕਾ ਦੇ ਕੇ ਭੱਜ ਗਈ। ਪਿੱਛਾ ਕਰਕੇ ਉਸ ਦੀ ਲੜਕੀ ਨੂੰ ਫੜ ਲਿਆ। ਉਸ ਦਾ ਗਲਾ ਘੁੱਟ ਕੇ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਉਹ ਲਾਸ਼ ਨੂੰ ਨਹਿਰ ਕਿਨਾਰੇ ਸੁੱਟ ਕੇ ਫ਼ਰਾਰ ਹੋ ਗਿਆ।

ਇਸ ਤੋਂ ਬਾਅਦ ਜਦੋਂ ਉਸ ਨੂੰ ਦੁਬਾਰਾ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਮਨ ਹੋਇਆ ਤਾਂ ਉਹ ਲਾਸ਼ ਦੇ ਨੇੜੇ ਆ ਗਿਆ। ਉਸ ਨੇ ਉਸ ਨਾਲ ਦੁਬਾਰਾ ਬਲਾਤਕਾਰ ਕੀਤਾ ਅਤੇ ਲਾਸ਼ ਉੱਥੇ ਹੀ ਛੱਡ ਦਿੱਤੀ। 

ਜਾਣਕਾਰੀ ਦਿੰਦਿਆਂ ਕਰਤਾਰਪੁਰ ਦੇ ਡੀਐਸਪੀ ਸੁਰਿੰਦਰ ਸਿੰਘ ਧੋਗੜੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਿੰਸ, ਵਾਸੀ ਮਾਡਲ ਟਾਊਨ, ਰਾਜਪੁਰ ਮੁਹੱਲਾ ਵਜੋਂ ਹੋਈ ਹੈ। 25 ਦਸੰਬਰ ਨੂੰ ਲੜਕੀ ਖਾਂਬਰਾ ਚਰਚ ਆਈ ਸੀ। ਸ਼ਾਮ ਨੂੰ ਉਸ ਨੇ ਚਰਚ ਦੇ ਬਾਹਰੋਂ ਆਟੋ ਲਿਆ। ਆਟੋ ਚਾਲਕ ਪ੍ਰਿੰਸ ਸ਼ਰਾਬ ਦੇ ਨਸ਼ੇ ਵਿੱਚ ਸੀ। ਉਹ ਉਸ ਨੂੰ ਲਾਂਬੜਾ ਦੇ ਪਿੰਡ ਤਰੜ ਵਿੱਚ ਨਹਿਰ ਦੇ ਕੰਢੇ ਲੈ ਗਿਆ। 

 ਦੱਸ ਦਈਏ ਕਿ 26 ਦਸੰਬਰ ਦੀ ਸਵੇਰ ਨੂੰ ਤਰੜ ਪਿੰਡ ਦੇ ਸਰਪੰਚ ਨੇ ਲਾਂਬੜਾ ਪੁਲਿਸ ਨੂੰ ਲੜਕੀ ਦੀ ਲਾਸ਼ ਮਿਲਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ ਅਤੇ ਬਲਾਤਕਾਰ ਕੀਤਾ ਗਿਆ ਸੀ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੇ ਜਾਂਚ ਕਰਦੇ ਹੋਏ ਆਟੋ ਚਾਲਕ ਪ੍ਰਿੰਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਡੀਐਸਪੀ ਸੁਰਿੰਦਰ ਨੇ ਦੱਸਿਆ ਕਿ ਲੜਕੀ ਗੁਰਦਾਸਪੁਰ ਦੇ ਕੋਟਲੀ ਇਲਾਕੇ ਦੀ ਰਹਿਣ ਵਾਲੀ ਸੀ। ਪਰਿਵਾਰ ਮੁਤਾਬਕ ਉਹ ਨਰਸ ਦਾ ਕੰਮ ਕਰਦੀ ਸੀ।

ਪੁਲਿਸ ਨੂੰ ਲੜਕੀ ਦੇ ਮੋਬਾਈਲ ਵਿੱਚੋਂ ਕੁਝ ਸ਼ੱਕੀ ਨੰਬਰ ਵੀ ਮਿਲੇ ਹਨ, ਜੋ ਵਿਦੇਸ਼ੀ ਸਨ। ਜਦੋਂ ਜਾਂਚ ਕੀਤੀ ਗਈ ਤਾਂ ਉਨ੍ਹਾਂ ਨੰਬਰਾਂ ਦਾ ਕਤਲ ਨਾਲ ਕੋਈ ਸਬੰਧ ਨਹੀਂ ਪਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...