November 17, 2026, 6:05 am
----------- Advertisement -----------
HomeNewsBreaking Newsਅਫਸਰਾਂ 'ਤੇ ਗਰਜਿਆ ਰਵਨੀਤ ਬਿੱਟੂ: ਕਿਹਾ- ਆਸ਼ੂ ਨਾਲ ਧੱਕਾ ਕਰਨ ਵਾਲੇ ਅੱਖਾਂ...

ਅਫਸਰਾਂ ‘ਤੇ ਗਰਜਿਆ ਰਵਨੀਤ ਬਿੱਟੂ: ਕਿਹਾ- ਆਸ਼ੂ ਨਾਲ ਧੱਕਾ ਕਰਨ ਵਾਲੇ ਅੱਖਾਂ ‘ਚ ਰੜਕ ਰਹੇ, ਹਿਸਾਬ ਦੇਣ ਪਵੇਗਾ

Published on

----------- Advertisement -----------

ਲੁਧਿਆਣਾ, 27 ਮਾਰਚ 2023 – ਸਾਬਕਾ ਕੈਬਨਿਟ ਮੰਤਰੀ ਭੂਸ਼ਣ ਆਸ਼ੂ ਦੀ ਜ਼ਮਾਨਤ ਤੋਂ ਬਾਅਦ ਹੁਣ ਲੁਧਿਆਣਾ ਪਹੁੰਚੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਫਸਰਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ। ਬਿੱਟੂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਜਿਨ੍ਹਾਂ ਅਫ਼ਸਰਾਂ ਨੇ ਆਸ਼ੂ ਤੇ ਹੋਰ ਕਾਂਗਰਸੀਆਂ ਨਾਲ ਧੱਕਾ ਕੀਤਾ ਹੈ, ਉਨ੍ਹਾਂ ਨੂੰ ਇਸ ਦਾ ਜਵਾਬ ਦੇਣਾ ਪਵੇਗਾ। ਇਸ ਲਈ ਜ਼ਿੰਮੇਵਾਰ ਲੋਕਾਂ ਦੇ ਨਾਮ ਉਨ੍ਹਾਂ ਦੇ ਦਿਲਾਂ ‘ਤੇ ਛਪ ਗਏ ਹਨ।

ਬਿੱਟੂ ਨੇ ਕਿਹਾ ਕਿ ਆਸ਼ੂ ਨਾਲ ਧੱਕਾ ਕਰਨ ਵਾਲੇ ਅਧਿਕਾਰੀ ਉਸ ਦੀਆਂ ਅੱਖਾਂ ਵਿੱਚ ਰੜਕ ਰਹੇ ਹਨ। ਧੱਕੇਸ਼ਾਹੀ ਹਰ ਸਮੇਂ ਕੰਮ ਨਹੀਂ ਕਰਦੀ। ਆਸ਼ੂ ਬਾਹਰ ਆ ਗਿਆ ਹੈ, ਬਾਕੀ ਹੋਰ ਲੋਕ ਵੀ ਜਲਦੀ ਹੀ ਬਾਹਰ ਆਉਣਗੇ। ਉਨ੍ਹਾਂ ਕਿਹਾ ਕਿ ਕੁਝ ਲੋਕ ਅਜਿਹੇ ਹਨ, ਜਿਨ੍ਹਾਂ ਨੇ ਨਾਜਾਇਜ਼ ਧੱਕੇਸ਼ਾਹੀ ਕੀਤੀ ਹੈ। ਪਿਤਾ ਨੂੰ ਬੱਚਿਆਂ ਤੋਂ ਵੱਖ ਕੀਤਾ, ਉਨ੍ਹਾਂ ਲੋਕਾਂ ਨੂੰ ਕੀਮਤ ਚੁਕਾਉਣੀ ਪਵੇਗੀ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਉਹ ਕਿਸੇ ਕਿਸਮ ਦੀ ਧਮਕੀ ਨਹੀਂ ਦੇ ਰਹੇ, ਸਗੋਂ ਇਹ ਕਹਿ ਰਹੇ ਹਨ ਕਿ 5 ਸਾਲ ਬਾਅਦ ਸਰਕਾਰ ਬਦਲਦੀ ਹੈ।

ਸੰਸਦ ਮੈਂਬਰ ਬਿੱਟੂ ਨੇ ਦੱਸਿਆ ਕਿ ਜਦੋਂ ਆਸ਼ੂ ਕੱਲ੍ਹ ਲੁਧਿਆਣਾ ਪੁੱਜੇ ਤਾਂ ਉਨ੍ਹਾਂ ਦੇ ਘਰ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸੰਸਕ ਮੌਜੂਦ ਸਨ। ਇੱਕ ਨੇਤਾ ਪ੍ਰਤੀ ਲੋਕਾਂ ਦਾ ਪਿਆਰ ਵਿਰੋਧੀਆਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ। ਇਹ ਥੱਪੜ ਉਨ੍ਹਾਂ ਲੋਕਾਂ ਦੇ ਮੂੰਹਾਂ ‘ਤੇ ਵੀ ਹੈ ਜੋ ਆਸ਼ੂ ਦੇ ਜੇਲ੍ਹ ਜਾਣ ਵੇਲੇ ਹੱਸ ਰਹੇ ਸਨ ਅਤੇ ਤਾੜੀਆਂ ਵਜਾ ਰਹੇ ਸਨ। ਬਿੱਟੂ ਨੇ ਕਿਹਾ ਕਿ ਆਸ਼ੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਕਾਂਗਰਸ ਪਹਿਲਾਂ ਨਾਲੋਂ 10 ਗੁਣਾ ਵੱਧ ਜੋਰ ਨਾਲ ਕੰਮ ਕਰੇਗੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਨਿਗਮ ਚੋਣਾਂ ਨੂੰ ਲੈ ਕੇ ਡਰੀ ਹੋਈ ਹੈ। ਉਸ ਨੂੰ ਹਾਰ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਉਹ ਚੋਣਾਂ ਦਾ ਐਲਾਨ ਨਹੀਂ ਕਰ ਰਹੀ। ਬਿੱਟੂ ਨੇ ਕਿਹਾ ਕਿ ‘ਆਪ’ ਪਾਰਟੀ ਦੇ ਵਿਧਾਇਕਾਂ ਨੂੰ ਨਗਰ ਨਿਗਮ ਚੋਣਾਂ ਲਈ ਸ਼ਹਿਰ ਵਿੱਚ ਉਮੀਦਵਾਰ ਨਹੀਂ ਮਿਲ ਰਹੇ।

ਕੁਝ ਵਿਧਾਇਕ ਅਜਿਹੇ ਵੀ ਹਨ, ਜੋ ਸਵੇਰੇ-ਸਵੇਰੇ ਕਾਂਗਰਸੀ ਕੌਂਸਲਰਾਂ ਦੇ ਘਰ ਪਹੁੰਚ ਕੇ ‘ਆਪ’ ਵਿੱਚ ਸ਼ਾਮਲ ਹੋਣ ਲਈ ਦਬਾਅ ਪਾ ਰਹੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਹੋਂਦ ਖਤਮ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...