September 6, 2026, 4:00 am
----------- Advertisement -----------
HomeNewsBreaking Newsਲੁਧਿਆਣਾ 'ਚ ਹਾਰ ਤੋਂ ਬਾਅਦ ਬੋਲੇ ਰਵਨੀਤ ਬਿੱਟੂ, ਕਹੀਆਂ ਆਹ ਗੱਲਾਂ

ਲੁਧਿਆਣਾ ‘ਚ ਹਾਰ ਤੋਂ ਬਾਅਦ ਬੋਲੇ ਰਵਨੀਤ ਬਿੱਟੂ, ਕਹੀਆਂ ਆਹ ਗੱਲਾਂ

Published on

----------- Advertisement -----------

ਲੁਧਿਆਣਾ ‘ਚ ਹਾਰ ਤੋਂ ਬਾਅਦ ਭਾਜਪਾ ਦੇ ਰਵਨੀਤ ਬਿੱਟੂ ਨੇ ਲਾਈਵ ਹੋ ਕੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿ ਰਹੇ ਹਨ ਕਿ ਨਰਿੰਦਰ ਮੋਦੀ ਤੀਜੀ ਵਾਰ ਕੇਂਦਰ ‘ਚ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਪਰ ਲੁਧਿਆਣੇ ਵਿੱਚ ਲੋਕਾਂ ਵੱਲੋਂ ਜੋ ਫੈਸਲਾ ਲਿਆ ਗਿਆ ਹੈ, ਉਹ ਉਨ੍ਹਾਂ ਨੂੰ ਮਨਜ਼ੂਰ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਦੇ ਸਹਿਯੋਗ ਤੋਂ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ। ਲੁਧਿਆਣਾ ਉਦਯੋਗ ਦਾ ਕੇਂਦਰ ਹੈ ਅਤੇ ਸਿਰਫ ਭਾਜਪਾ ਹੀ ਇੱਥੇ ਉਦਯੋਗ ਦੀ ਬਿਹਤਰੀ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਸਕਦੀ ਹੈ।

ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦੇ ਨਿਯਮ ਹਨ। ਲੁਧਿਆਣੇ ਦੇ ਲੋਕਾਂ ਨੇ ਬਹੁਤ ਸਹਿਯੋਗ ਦਿੱਤਾ। ਜਿਸ ਨੇ ਉਨ੍ਹਾਂ ਨੂੰ 301282 ਵੋਟਾਂ ਦਿੱਤੀਆਂ ਹਨ ਅਤੇ ਉਹ ਭਰੋਸਾ ਦਿਵਾਉਂਦੇ ਹਨ ਕਿ ਉਹ ਪਹਿਲਾਂ ਵਾਂਗ ਹੁਣ ਵੀ ਲੋਕਾਂ ਦੀ ਸੇਵਾ ਵਿਚ ਲੱਗੇ ਰਹਿਣਗੇ | ਬਿੱਟੂ ਨੇ ਕਿਹਾ ਕਿ ਉਹ ਲੋਕਾਂ ਦੇ ਇਸ ਫੈਸਲੇ ਨੂੰ ਸਿਰ ਝੁਕਾ ਕੇ ਪ੍ਰਵਾਨ ਕਰਦੇ ਹਨ ਅਤੇ ਜੇਕਰ ਇਸ ਵਾਰ ਨਹੀਂ ਤਾਂ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਪੰਜਾਬ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਉਹ ਸਾਰਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਲੁਧਿਆਣਾ ਦਾ ਮੇਅਰ ਭਾਜਪਾ ਹੀ ਬਣਾਏਗੀ।
ਰਵਨੀਤ ਬਿੱਟੂ ਨੇ ਆਪਣੀ ਹਾਰ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਸੁੱਟਦਿਆਂ ਕਿਹਾ ਕਿ ਉਨ੍ਹਾਂ ਨੂੰ ਪਿੰਡਾਂ ਤੋਂ ਬਹੁਤ ਨੁਕਸਾਨ ਹੋਇਆ, ਜਿੱਥੇ ਉਨ੍ਹਾਂ ਨੂੰ ਜਾਣ ਤੋਂ ਰੋਕਿਆ ਗਿਆ। ਜਿਸ ਪਿੰਡਾਂ ਵਿਚ ਉਹ ਜਾਂਦਾ ਸੀ, ਉਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਲੋਕ ਕਾਲੇ ਝੰਡੇ ਲੈ ਕੇ ਆਪਣੇ ਆਪ ਨੂੰ ਕਿਸਾਨ ਦੱਸਦੇ ਸਨ, ਜਿਸ ਕਾਰਨ ਉਸ ਨੂੰ ਹਾਰ ਦਾ ਮੂੰਹ ਦੇਖਣਾ ਪੈਂਦਾ ਸੀ।

ਰਵਨੀਤ ਬਿੱਟੂ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੰਗਾ ਪ੍ਰਦਰਸ਼ਨ ਕਰਕੇ ਆਪਣਾ ਵੋਟ ਬੈਂਕ ਮਜ਼ਬੂਤ ​​ਕੀਤਾ ਹੈ। ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਬਿੱਟੂ ਨੇ ਕਿਹਾ ਕਿ ਉਹ ਲੁਧਿਆਣਾ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ ਅਤੇ ਲੁਧਿਆਣਾ ਦੇ ਸਾਰੇ ਪ੍ਰੋਜੈਕਟ ਮੋਦੀ ਸਰਕਾਰ ਤੋਂ ਲੈ ਕੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...