July 23, 2026, 7:18 am
----------- Advertisement -----------
HomeNewsBreaking Newsਬੰਦੀ ਸਿੱਖਾਂ ਦੀ ਰਿਹਾਈ 'ਤੇ ਰਵਨੀਤ ਬਿੱਟੂ ਨੇ ਲਿਆ ਯੂ-ਟਰਨ, ਪੜ੍ਹੋ ਵੇਰਵਾ

ਬੰਦੀ ਸਿੱਖਾਂ ਦੀ ਰਿਹਾਈ ‘ਤੇ ਰਵਨੀਤ ਬਿੱਟੂ ਨੇ ਲਿਆ ਯੂ-ਟਰਨ, ਪੜ੍ਹੋ ਵੇਰਵਾ

Published on

----------- Advertisement -----------

ਕਿਹਾ- ਮੈਂ ਰਾਜੋਆਣਾ ਜਾਂ ਹੋਰ ਸਿੱਖਾਂ ਦੀ ਰਿਹਾਈ ਦਾ ਨਹੀਂ ਕਰਾਂਗਾ ਵਿਰੋਧ

ਲੁਧਿਆਣਾ, 14 ਜੂਨ 2024 – ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਹੁਣ ਤੱਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ। ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਕਿਸੇ ਵੀ ਜੇਲ੍ਹ ਵਿੱਚ ਬੰਦ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਬਿੱਟੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਦਾ ਪਰਿਵਾਰ ਵੀ ਜੇਲ੍ਹ ਵਿੱਚ ਬੰਦ ਸਿੱਖਾਂ ਦਾ ਕਿਸੇ ਵੀ ਸੂਰਤ ਵਿੱਚ ਵਿਰੋਧ ਨਹੀਂ ਕਰੇਗਾ।

ਬਿੱਟੂ ਨੇ ਕਿਹਾ ਕਿ ਮੈਂ ਇਸ ਬਾਰੇ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ। ਦੱਸ ਦੇਈਏ ਕਿ ਕਾਂਗਰਸ ਵਿੱਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਜ਼ੋਰਦਾਰ ਵਿਰੋਧ ਕੀਤਾ ਸੀ। ਬਿੱਟੂ ਇਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

ਇਸ ਵਾਰ ਲੁਧਿਆਣਾ ਤੋਂ ਉਹ ਹਰ ਗਏ ਹਨ। ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕਰੀਬ 21 ਹਜ਼ਾਰ ਵੋਟਾਂ ਨਾਲ ਹਾਰ ਗਏ।

31 ਅਗਸਤ 1995 ਨੂੰ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ (ਬਿੱਟੂ ਦੇ ਦਾਦਾ) ਦੀ ਹੱਤਿਆ ਕਰ ਦਿੱਤੀ ਗਈ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ।

ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...