April 20, 2026, 8:20 pm
----------- Advertisement -----------
HomeNewsBreaking Newsਰਵਨੀਤ ਸਿੰਘ ਬਿੱਟੂ ਨੇ ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ...

ਰਵਨੀਤ ਸਿੰਘ ਬਿੱਟੂ ਨੇ ਬੰਗਲਾਦੇਸ਼ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

Published on

----------- Advertisement -----------

ਨਵੀਂ ਦਿੱਲੀ, 6 ਅਗਸਤ: ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਗੁਰਧਾਮਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਢਾਕਾ ਵਿੱਚ ਸਥਿਤ ਦੋ ਇਤਿਹਾਸਕ ਸਿੱਖ ਗੁਰਧਾਮਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਲਈ ਬੰਗਲਾਦੇਸ਼ ਵਿੱਚ ਫੌਜ ਦੇ ਅਧਿਕਾਰੀਆਂ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ।

ਬਿੱਟੂ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਦੀ ਭੰਨਤੋੜ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਗੁਰਧਾਮਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਵਿਚਲੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...