September 19, 2026, 1:40 am
----------- Advertisement -----------
HomeNewsLatest Newsਰਵਨੀਤ ਸਿੰਘ ਬਿੱਟੂ ਨੇ ਕਰਮਜੀਤ ਕੌਰ ਦਾ ਭਾਜਪਾ ਵਿਚ ਸ਼ਾਮਿਲ ਹੋਣ 'ਤੇ...

ਰਵਨੀਤ ਸਿੰਘ ਬਿੱਟੂ ਨੇ ਕਰਮਜੀਤ ਕੌਰ ਦਾ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਕੀਤਾ ਸਵਾਗਤ

Published on

----------- Advertisement -----------

ਰਵਨੀਤ ਸਿੰਘ ਬਿੱਟੂ ਨੇ ਚੌ. ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਦੇ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ਉਤੇ ਇਸ ਸੰਬੰਧੀ ਪੋਸਟ ਵੀ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਕਾਂਗਰਸ ਨੂੰ ਇਕ ਡੁੱਬਦਾ ਜਹਾਜ਼ ਦੱਸਿਆ ਹੈ।

ਦੱਸ ਦਈਏ ਕਿ ਅੱਜ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ- ਅਸੀਂ ਦੋਵਾਂ ਨੇਤਾਵਾਂ ਦਾ ਸਵਾਗਤ ਕਰਦੇ ਹਾਂ। ਦੋਹਾਂ ਨੇਤਾਵਾਂ ਤੋਂ ਭਾਜਪਾ ਨੂੰ ਕਾਫੀ ਤਾਕਤ ਮਿਲੀ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਰਮਜੀਤ ਕੌਰ ਚੌਧਰੀ ਨੇ ਕਿਹਾ- ਮੇਰੇ ਪਰਿਵਾਰ ਨੇ ਇੱਕ ਦਹਾਕੇ ਤੱਕ ਪੰਜਾਬ ਅਤੇ ਜਲੰਧਰ ਦੀ ਸੇਵਾ ਕੀਤੀ। ਇਸ ਸੇਵਾ ਨੂੰ ਦੇਖਦੇ ਹੋਏ ਅੱਜ ਭਾਜਪਾ ਨੇ ਮੇਰੇ ‘ਤੇ ਭਰੋਸਾ ਪ੍ਰਗਟਾਇਆ ਹੈ। ਮੇਰੇ ਪਰਿਵਾਰ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ ਹੈ ਅਤੇ ਹਮੇਸ਼ਾ ਕਰਦਾ ਰਹੇਗਾ। ਮੇਰੇ ਸਹੁਰਾ ਗੁਰਬੰਤਾ ਸਿੰਘ ਇੱਕ ਮਹਾਨ ਦਲਿਤ ਆਗੂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਚੌਧਰੀ ਸੰਤੋਖ ਸਿੰਘ ਨੇ ਭਾਰਤ ਜੋੜੋ ਯਾਤਰਾ ਦੌਰਾਨ ਕੁਰਬਾਨੀ ਦਿੱਤੀ, ਪਰ ਕਾਂਗਰਸ ਨੇ ਉਨ੍ਹਾਂ ਦੇ ਪਤੀ ਦੀ ਕੁਰਬਾਨੀ ਨੂੰ ਖੁੱਲ੍ਹੇਆਮ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਇਸ ਗੱਲ ਬਾਰੇ ਸੋਚਣਾ ਚਾਹੀਦਾ ਹੈ ਕਿ ਉਸ ਦੇ ਕਈ ਪੁਰਾਣੇ ਵਫਾਦਾਰ ਪਾਰਟੀ ਕਿਉਂ ਛੱਡ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...