August 9, 2026, 8:59 pm
----------- Advertisement -----------
HomeNewsBreaking Newsਕੱਚੇ ਵੈਟਨਰੀ ਫਾਰਮਸਿਸਟਾਂ ਨੇ ਘੇਰਿਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦਾ ਦਫਤਰ

ਕੱਚੇ ਵੈਟਨਰੀ ਫਾਰਮਸਿਸਟਾਂ ਨੇ ਘੇਰਿਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦਾ ਦਫਤਰ

Published on

----------- Advertisement -----------

ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮੇ ਦੇ ਤੌਰ ਤੇ ਕੰਮ ਕਰ ਰਹੇ ਵੈਟਨਰੀ ਫਾਰਮਸਿਸਟਾਂ ਵੱਲੋਂ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਧਰਨਾ ਦੇ ਕੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕਿਸੇ ਤਰ੍ਹਾਂ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਵੈਟਨਰੀ ਫਾਰਮਸਿਸਟਾਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਪਿਛਲੇ 17 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਕੱਚੇ ਕਾਮਿਆਂ ਦੇ ਤੌਰ ਤੇ ਕੰਮ ਕਰ ਰਹੇ ਹਨ। ਇਸ ਦੌਰਾਨ ਜੋ ਤਨਖਾਹ ਉਹਨਾਂ ਨੂੰ ਦਿੱਤੀ ਜਾ ਰਹੀ ਹੈ ਉਸ ਨਾਲ ਉਹਨਾਂ ਦਾ ਗੁਜ਼ਾਰਾ ਨਹੀਂ ਹੋ ਸਕਦਾ।

 ਨਾਲ ਹੀ ਪੰਜਾਬ ਸਰਕਾਰ ਅਤੇ ਵਿਭਾਗ ਵੱਲੋਂ ਵਾਰ-ਵਾਰ ਉਹਨਾਂ ਦੀਆਂ ਫਾਈਲਾਂ ਮੰਗਵਾਈਆਂ ਜਾ ਰਹੀਆਂ ਹਨ ਪਰ ਇਹਨਾਂ ਫਾਈਲਾਂ ਤੇ ਹਸਤਾਖਰ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਉਹਨਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਰਕਾਰ ਨੂੰ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਸੁਣਵਾਈ ਨਾ ਹੁੰਦੀ ਵੇਖ ਅੱਜ ਉਹਨਾਂ ਵੱਲੋਂ ਮਜਬੂਰਨ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

 ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਜੋ ਮੂੰਹ ਗਲ ਘੋਟੂ ਦੀ ਬਿਮਾਰੀ ਸਬੰਧੀ ਇੰਜੈਕਸ਼ਨ ਆਉਂਦੇ ਹਨ। ਉਸ ਸਬੰਧੀ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਹਨਾਂ ਇੰਜੈਕਸ਼ਨਾਂ ਦੀ ਕਲੈਕਸ਼ਨ ਫਾਰਮ ਸਿਸਟ ਵੱਲੋਂ ਕੀਤੀ ਜਾਣੀ ਹੁੰਦੀ ਹੈ ਪਰ ਵੱਡੀ ਪੱਧਰ ਤੇ ਇਹ ਇੰਜੈਕਸ਼ਨ ਨਹੀਂ ਲੱਗਦੇ। ਜਿਸ ਕਾਰਨ ਇਹਨਾਂ ਦੀ ਭਰਪਾਈ ਫਾਰਮਸਿਸਟ ਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਫਾਰਮਸਿਸਟ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਉਹਨਾਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਉਹਨਾਂ ਦੀ ਕੋਈ ਸੁਣਵਾਈ ਨਾ ਹੁੰਦੀ ਦੇਖੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...