November 16, 2026, 3:25 am
----------- Advertisement -----------
HomeNewsEducationਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਲਾਨਾ ਕਨਵੋਕੇਸ਼ਨ ਦੌਰਾਨ 500 ਤੋਂ ਵੱਧ ਵਿਦਿਆਰਥੀਆਂ ਨੂੰ...

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਲਾਨਾ ਕਨਵੋਕੇਸ਼ਨ ਦੌਰਾਨ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ

Published on

----------- Advertisement -----------

ਐਸ.ਏ.ਐਸ. ਨਗਰ 20 ਅਕਤੂਬਰ : ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵੀਰਵਾਰ ਨੂੰ ਵੱਖ-ਵੱਖ ਕਾਲਜਾਂ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ । ਇਸ ਦੌਰਾਨ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਸਮਰਪਣ ਅਤੇ ਦਿ੍ੜਤਾ ਨਾਲ ਸਮਾਜ ਦੀ ਸੇਵਾ ਅਤੇ ਬਿਹਤਰੀ ਲਈ ਵਰਤਣ ਲਈ ਪ੍ਰੇਰਿਤ ਕੀਤਾ।

ਉਨਾਂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਖ਼ਤ ਮਿਹਨਤ ਅਤੇ ਅਣਥੱਕ ਸਮਰਪਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨਾਂ ਵਿਸ਼ਵਾਸ਼ ਪ੍ਰਗਟਾਇਆ ਕਿ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪ੍ਰਾਪਤ ਸਿੱਖਿਆ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੀ ਲੋੜ ਅਨੁਸਾਰ ਦੁਨੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ ਹੈ ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਮੌਕੇ ’ਤੇ ਬੋਲਦਿਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਫਲਤਾ ਦੀ ਕਾਮਨਾ ਕੀਤੀ । ਆਪਣੇ ਸੰਬੋਧਨ ਵਿੱਚ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕਿੱਲ ਇੰਡੀਆ, ਮੇਕ ਇੰਨ ਇੰਡੀਆ ਅਤੇ ਡਿਜੀਟਲ ਇੰਡੀਆ ਦੇ ਸੁਪਨਮਈ ਪ੍ਰੋਜੈਕਟਾਂ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਇੱਕ ਵਿਦਿਆਰਥੀ ਦੇ ਜੀਵਨ ਦਾ ਯਾਦਗਾਰੀ ਦਿਨ ਹੁੰਦਾ ਹੈ ਜਦੋਂ ਉਸ ਨੂੰ ਡਿਗਰੀ ਪ੍ਰਦਾਨ ਕੀਤੀ ਜਾਂਦੀ ਹੈ । ਉਨਾਂ ਕਿਹਾ ਕਿ ਸਿੱਖਿਆ ਦਾ ਅੰਤਿਮ ਟੀਚਾ ਬੁੱਧੀ ਦੇ ਉੱਚ ਪੱਧਰ ਦੀ ਪ੍ਰਾਪਤੀ ਹੈ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਨੂੰ ਇਸ ਸਮਾਜਿਕ ਤਬਦੀਲੀ ਨੂੰ ਲਿਆਉਣ ਵਿੱਚ ਇੱਕ ਉੱਚ ਪ੍ਰੇਰਕ ਹੋਣ ’ਤੇ ਮਾਣ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਬਿਲਾਸਪੁਰ (ਵਿਧਾਇਕ), ਸਾਹਿਲਾ ਬਾਹਰਾ ਵਾਈਸ ਪ੍ਰਧਾਨ ਅਕਾਦਮਿਕਸ, ਰਵਿੰਦਰ ਸਿੰਘ ਐਸ.ਡੀ.ਐਮ (ਖਰੜ) ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...