September 10, 2026, 1:09 pm
----------- Advertisement -----------
HomePunjabbusinessPSPCL‘ਚ ਅਸਿਸਟੈਂਟ ਲਾਈਨਮੈਨਜ਼ ਦੀਆਂ 2000 ਅਸਾਮੀਆਂ ਲਈ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ

PSPCL‘ਚ ਅਸਿਸਟੈਂਟ ਲਾਈਨਮੈਨਜ਼ ਦੀਆਂ 2000 ਅਸਾਮੀਆਂ ਲਈ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ‘ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ। ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...