December 7, 2024, 7:16 am
----------- Advertisement -----------
HomeNewsਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ...

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 4 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ।

  ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ।
 ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ  ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ  ਉਪਾਅ ਪ੍ਰਦਾਨ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ।
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ- ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...

ਕਿਸਾਨਾਂ ਦੇ ਮਾਰਚ ਨੂੰ ਲੈਕੇ ਸਕੂਲ ਤੇ ਇੰਟਰਨੈਟ ਬੰਦ,ਵਧਾਈ ਚੌਕਸੀ

11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ...

 ਥਾਣੇ ਚ ਧਮਾਕੇ ਤੋਂ ਬਾਅਦ ਮਿਲੀ ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਹੋਈ ਮੁਸਤੈਦ

ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਨੇ। ਆਏ ਦਿਨ ਲੁੱਟ ਖੋਹ ਚੋਰੀ ਦੀਆਂ ਵਾਰਦਾਤਾਂ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼

 ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ...

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...