September 17, 2026, 8:59 am
----------- Advertisement -----------
HomeNewsLatest Newsਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ...

ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ ‘ਜਨਪਰਿਚੈ’ ਦੀ ਕਰ ਸਕਦੇ ਹਨ ਵਰਤੋਂ

Published on

----------- Advertisement -----------

ਚੰਡੀਗੜ੍ਹ : ‘ਜਨਪਰਿਚੈ’ ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ ਟੀਮ ਦੇ ਸਹਿਯੋਗ ਨਾਲ ਇਥੇ ਮਗਸੀਪਾ ਵਿਖੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਡਿਪਟੀ ਡਾਇਰੈਕਟਰ ਜਨਰਲ ਐਨ.ਆਈ.ਸੀ. ਪੰਜਾਬ ਸ੍ਰੀ ਵਿਵੇਕ ਵਰਮਾ, ਐਸ.ਆਈ.ਓ. ਐਨਆਈਸੀ ਹਰਿਆਣਾ ਸ੍ਰੀ ਦੀਪਕ ਬਾਂਸਲ ਅਤੇ ਐਸ.ਆਈ.ਓ. ਐਨਆਈਸੀ ਚੰਡੀਗੜ੍ਹ ਯੂਟੀ ਸ੍ਰੀ ਰਮੇਸ਼ ਗੁਪਤਾ ਨੇ ਆਪਣੇ ਟੀਮ ਮੈਂਬਰਾਂ ਸਮੇਤ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ।

‘ਜਨਪਰਿਚੈ’ ਇੱਕ ਸਿੰਗਲ ਸਾਈਨ ਆਨ ਪਲੇਟਫਾਰਮ ਹੈ, ਜੋ ਸਾਰੀਆਂ ਐਪਲੀਕੇਸ਼ਨਾਂ (ਐਪਸ) ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦਾ ਹੈ। ਇਹ ਵਰਕਸ਼ਾਪ ਕਰਵਾਉਣ ਦਾ ਮਕਸਦ ਹਰ ਕਿਸੇ ਨੂੰ ‘ਜਨਪਰਿਚੈ’ ਦੀਆਂ ਕਾਰਜਕੁਸ਼ਲਤਾਵਾਂ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਵਿੱਚ ਇਸ ਦੀ ਭੂਮਿਕਾ ਤੋਂ ਜਾਣੂ ਕਰਵਾਉਣਾ ਸੀ। ਪ੍ਰਮਾਣਿਕਤਾ ਅਤੇ ਪਛਾਣ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਇਹ ਪ੍ਰਣਾਲੀ ਸਰਕਾਰ ਦੁਆਰਾ ਨਾਗਰਿਕਾਂ (ਜੀ2ਸੀ) ਨੂੰ ਨਿਰਵਿਘਨ ਸੇਵਾਵਾਂ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਦਾ ਪ੍ਰਸਤਾਵ ਮੀਆਈਟੀ ਦੁਆਰਾ ਦਿੱਤਾ ਗਿਆ ਸੀ ਅਤੇ ਐਨ.ਆਈ.ਸੀ., ਸੀ-ਡੈਕ ਅਤੇ ਐਨਈਜੀਡੀ ਨੂੰ “ਮੇਰੀ ਪਹਿਚਾਨ” ਤਹਿਤ ਨੈਸ਼ਨਲ ਸਿੰਗਲ ਸਾਈਨ ਆਨ (ਐਨ.ਐਸ.ਐਸ.ਓ.) ਪਲੇਟਫਾਰਮ ਬਣਾਉਣ ਦਾ ਜ਼ਿੰਮਾ ਸੌਂਪਿਆ ਗਿਆ ਸੀ। ‘ਜਨਪਰਿਚੈ’ ਦਾ ਮੁੱਖ ਉਦੇਸ਼ ਵੱਖ-ਵੱਖ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਲਈ ਵਾਰ-ਵਾਰ ਆਪਣੀ ਪਛਾਣ ਸਾਬਤ ਕਰਨ ਦੇ ਝੰਜਟ ਨੂੰ ਖ਼ਤਮ ਕਰਕੇ ਨਾਗਰਿਕਾਂ ਨੂੰ ਨਿਰਵਿਘਨ ਸਹੂਲਤ ਪ੍ਰਦਾਨ ਕਰਨਾ ਹੈ।

ਕੋਈ ਵੀ ਨਾਗਰਿਕ, ਜੋ ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣਾ ਚਾਹੁੰਦਾ ਹੈ, ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ ‘ਜਨਪਰਿਚੈ’ ਦੀ ਵਰਤੋਂ ਕਰ ਸਕਦਾ ਹੈ। ਇਸ ਵਾਸਤੇ ਉਪਭੋਗਤਾ ਨੂੰ ਆਧਾਰ/ਪੈਨ/ਡਰਾਈਵਿੰਗ ਲਾਇਸੈਂਸ ਨਾਲ ਈ-ਕੇਵਾਈਸੀ ਦੀ ਪ੍ਰਕਿਰਿਆ ਕਰਨੀ ਪੈਂਦੀ ਹੈ। ਇਸ ਤਰ੍ਹਾਂ ‘ਜਨਪਰਿਚੈ’ ਦੇ ਨਾਲ ਇੱਕ ਨਾਗਰਿਕ ਲੌਗਇਨ ਕਰ ਸਕਦਾ ਹੈ ਅਤੇ ਕਈ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ। ਇਹ ਛੇ ਵੱਖ-ਵੱਖ ਭਾਸ਼ਾਵਾਂ ਨੂੰ ਸਪੋਰਟ ਕਰਦਾ ਹੈ ਅਤੇ ਜੀਓ-ਫੈਂਸਿੰਗ ਨੂੰ ਜੋੜਨ ਦੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ। ਪੰਜਾਬ ਵਿੱਚ ਨਾਗਰਿਕਾਂ ਦੀ ਸਹੂਲਤ ਲਈ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ‘ਜਨਪਰਿਚੈ’ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਵਰਕਸ਼ਾਪ ਦੌਰਾਨ ‘ਜਨਪਰਿਚੈ’ ਦਿੱਲੀ ਟੀਮ ਦੇ ਅਧਿਕਾਰੀਆਂ ਨੇ ਇਸ ਪਲੇਟਫਾਰਮ ਦੀਆਂ ਵਿਸ਼ੇਸ਼ਤਾਵਾਂ, ਕਾਰਜਕੁਸ਼ਲਤਾਵਾਂ, ਮਾਈਗ੍ਰੇਸ਼ਨ ਰਣਨੀਤੀ ਅਤੇ ਇਸਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੁਝ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ। ਟੀਮ ਨੇ ਮੌਜੂਦਾ ਸਮੇਂ ਸੇਵਾਵਾਂ ਪ੍ਰਦਾਨ ਵਿੱਚ ਚੁਣੌਤੀਆਂ ਅਤੇ ‘ਜਨਪਰਿਚੈ’ ਦੀ ਲੋੜ ਬਾਰੇ ਵੀ ਗੱਲ ਕੀਤੀ। ਐਸ.ਆਈ.ਓ. ਹਰਿਆਣਾ ਅਤੇ ਐਸ.ਆਈ.ਓ. ਚੰਡੀਗੜ੍ਹ ਨੇ ਇਸ ਪਹਿਲਕਦਮੀ ਲਈ ਐਨ.ਆਈ.ਸੀ. ਪੰਜਾਬ, ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਐਨ.ਆਈ.ਸੀ. ਦਿੱਲੀ ਟੀਮ ਦੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...