June 8, 2026, 1:13 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟੇ੍ਰਸ਼ਨ :...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟੇ੍ਰਸ਼ਨ : ਡੀ. ਸੀ

Published on

----------- Advertisement -----------

ਹੁਸ਼ਿਆਰਪੁਰ, 18 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟੇ੍ਰਸ਼ਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ।

ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...