November 19, 2026, 3:52 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ....

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------
  • ਮੰਤਰੀ ਵੱਲੋਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਅੰਬੇਦਕਰ ਪੋਰਟਲ ਤੇ ਅੰਡਰ ਟੇਕਿੰਗ ਅਪਲੋਡ ਕਰਨ
  • ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਸੂਬੇ ਦੇ ਹਰੇਕ ਵਰਗ ਦਾ ਵਿਕਾਸ ਕਰਨਾ

ਚੰਡੀਗੜ੍ਹ, 18 ਜੁਲਾਈ 2023 – ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ।

ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...