November 26, 2026, 12:05 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ CM ਚੰਨੀ ਨੂੰ ਹਾਈਕੋਰਟ ਤੋਂ ਰਾਹਤ: 'ਆਪ' ਤੇ ਭਾਜਪਾ...

ਪੰਜਾਬ ਦੇ ਸਾਬਕਾ CM ਚੰਨੀ ਨੂੰ ਹਾਈਕੋਰਟ ਤੋਂ ਰਾਹਤ: ‘ਆਪ’ ਤੇ ਭਾਜਪਾ ਆਗੂਆਂ ‘ਤੇ ਵੀ ਦਰਜ ਕੇਸ ਹੋਏ ਰੱਦ

Published on

----------- Advertisement -----------
  • ‘ਆਪ’ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ – ਭਾਜਪਾ ਆਗੂ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ ਵੀ ਸ਼ਾਮਲ ਸਨ,
  • ਕੋਰੋਨਾ ਕਾਲ ਦੌਰਾਨ ਬਾਹਰ ਨਿਕਲਣ ‘ਤੇ ਦਰਜ ਕੇਸ ਹੋਇਆ ਰੱਦ

ਚੰਡੀਗੜ੍ਹ, 7 ਦਸੰਬਰ 2023 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ‘ਤੇ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਸਾਂਪਲਾ ਦੇ ਨਾਲ-ਨਾਲ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਕਈ ਹੋਰਾਂ ਖ਼ਿਲਾਫ਼ ਦਰਜ ਕੀਤੇ ਗਏ ਸਨ।

ਇਨ੍ਹਾਂ ਸਾਰੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਕੋਰੋਨਾ ਦੇ ਸਮੇਂ ਦੌਰਾਨ ਲਗਾਏ ਗਏ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਇਹ ਕੇਸ ਦਰਜ ਕੀਤੇ ਗਏ ਸਨ। ਮੈਜਿਸਟਰੇਟ ਦੀ ਸ਼ਕਤੀ ਅਨੁਸਾਰ, ਧਾਰਾ 188 ਅਤੇ ਧਾਰਾ 144 ਕਰੋਨਾ ਸਮੇਂ ਦੌਰਾਨ ਲਗਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ ਇਹ ਕੇਸ ਦਰਜ ਹਨ। ਜਿਸ ਦੇ ਖਿਲਾਫ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਪਟੀਸ਼ਨ ਵਿੱਚ ਆਗੂਆਂ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਆਈਪੀਸੀ ਦੀ ਧਾਰਾ 188 ਨਾਲ ਸਬੰਧਤ ਅਪਰਾਧ ਤਹਿਤ ਸ਼ਿਕਾਇਤ ਤੋਂ ਬਿਨਾਂ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾ ਸਕਦੀ। ਸੀਆਰਪੀਸੀ ਦੀ ਧਾਰਾ 195 ਦੇ ਅਨੁਸਾਰ, ਅਦਾਲਤ ਖੁਦ ਆਈਪੀਸੀ ਦੀ ਧਾਰਾ 172 ਤੋਂ 188 ਦੇ ਤਹਿਤ ਕਿਸੇ ਵੀ ਅਪਰਾਧ ਦੀ ਨੋਟਿਸ ਨਹੀਂ ਲੈ ਸਕਦੀ। ਫਿਰ ਵੀ ਇਹ ਮਾਮਲੇ ਬਿਨਾਂ ਕਿਸੇ ਸ਼ਿਕਾਇਤ ਦੇ ਦਰਜ ਕੀਤੇ ਗਏ ਹਨ। ਇਸ ਦਲੀਲ ’ਤੇ ਅਦਾਲਤ ਨੇ ਸਾਰੇ ਕੇਸ ਖਾਰਜ ਕਰਨ ਦੇ ਹੁਕਮ ਦਿੱਤੇ ਹਨ।

2021 ਵਿੱਚ, ਕੋਰੋਨਾ ਬਿਮਾਰੀ ਦੇ ਕਾਰਨ, ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਸੀ ਅਤੇ ਸਾਰੇ ਨੇਤਾ ਲੋਕਾਂ ਦੀ ਮਦਦ ਲਈ ਬਾਹਰ ਨਿਕਲ ਰਹੇ ਸਨ, ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਬਾਹਰ ਆਉਣ ਵਾਲੇ ਹਰ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ। ਇਸ ਦੇ ਆਧਾਰ ‘ਤੇ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਹ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਅਦਾਲਤ ਨੇ ਹੁਣ ਸਾਰੇ ਮਾਮਲੇ ਖਾਰਜ ਕਰਨ ਦੇ ਹੁਕਮ ਦਿੱਤੇ ਹਨ|

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...