- ਸ਼ੂਟਰ ਕਬੱਡੀ ਖਿਡਾਰੀ ਨੰਗਲ ਅੰਬੀਆ ਕਤਲ ਕਾਂਡ ਵਿੱਚ ਸੀ ਸ਼ਾਮਲ
ਚੰਡੀਗੜ੍ਹ, 9 ਦਸੰਬਰ 2023 – ਪੰਜਾਬ ਦੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਰਿਮਾਂਡ ’ਤੇ ਚੱਲ ਰਹੇ ਸ਼ੂਟਰਾਂ ਅਰਸ਼ ਡੱਲਾ ਅਤੇ ਸੁੱਖਾ ਦੁੱਨੀਕੇ ਦੇ ਰਿਮਾਂਡ ਵਿੱਚ 15 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਹੁਣ ਐਨਆਈਏ ਸ਼ਾਰਪ ਸ਼ੂਟਰ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਨੂੰ 15 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
ਦੱਸ ਦੇਈਏ ਕਿ ਦੋਵੇਂ ਸ਼ੂਟਰ 28 ਨਵੰਬਰ ਤੋਂ NIA ਰਿਮਾਂਡ ‘ਤੇ ਹਨ। ਇਸ ਤੋਂ ਪਹਿਲਾਂ ਦੋਵਾਂ ਦਾ 8 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਦੋਵਾਂ ਤੋਂ ਅੱਤਵਾਦੀ ਸੰਗਠਨ ਦੇ ਸਬੰਧ ‘ਚ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਕਾਰਨ ਅਜੇ ਤੱਕ ਪੁੱਛਗਿੱਛ ਖਤਮ ਨਹੀਂ ਹੋਈ ਹੈ। NIA ਦਿੱਲੀ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। 15 ਦਸੰਬਰ ਨੂੰ ਮੁਲਜ਼ਮ ਨੂੰ ਦਿੱਲੀ ਦੀ ਐਨਆਈਏ ਵਿਸ਼ੇਸ਼ ਅਦਾਲਤ ਵਿੱਚ ਫੇਰ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ 14 ਮਾਰਚ 2022 ਨੂੰ ਪੰਜਾਬ ਦੇ ਜਲੰਧਰ ਸ਼ਹਿਰ ਨਕੋਦਰ ਵਿੱਚ ਇੱਕ ਕਬੱਡੀ ਮੈਚ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹਰਿਆਣਾ ਦੇ ਮਸ਼ਹੂਰ ਗੈਂਗਸਟਰ ਕੌਸ਼ਲ ਚੌਧਰੀ ਅਤੇ ਉਸਦੇ ਗੈਂਗ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਬਾਅਦ ਕੌਸ਼ਲ ਦੇ ਸ਼ਾਰਪ ਸ਼ੂਟਰ ਵਿਕਾਸ ਮਹਾਲੇ ਅਤੇ ਫੌਜੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ।
ਮੁਲਜ਼ਮ ਹਰਜੀਤ ਸਿੰਘ ਉਰਫ ਹੈਰੀ ਮੋੜ ਮੂਲ ਰੂਪ ਵਿੱਚ ਮੌੜ ਕਲਾਂ, ਬਠਿੰਡਾ ਦਾ ਰਹਿਣ ਵਾਲਾ ਹੈ। ਇਸੇ ਤਰ੍ਹਾਂ ਹੈਰੀ ਰਾਜਪੁਰਾ ਦਾ ਪੂਰਾ ਨਾਂ ਰਾਜਵਿੰਦਰ ਸਿੰਘ ਹੈ ਜੋ ਕਿ ਮੂਲ ਰੂਪ ਵਿੱਚ ਰਾਜਪੁਰਾ, ਪਟਿਆਲਾ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਸਾਲ 2022 ਵਿੱਚ ਪੰਜਾਬ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਵੱਧ ਰਹੀ ਤਸਕਰੀ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਸੀ। NIA ਨੇ 2 ਮਾਮਲੇ ਦਰਜ ਕੀਤੇ ਸਨ। ਇੱਕ ਮਾਮਲੇ ਵਿੱਚ ਪੁਲਿਸ ਨੇ ਲਾਰੈਂਸ ਗੈਂਗ ਨਾਲ ਜੁੜੇ ਕਾਰਕੁਨਾਂ ਨੂੰ ਨਾਮਜ਼ਦ ਕੀਤਾ ਸੀ। ਦੂਜੇ ਮਾਮਲੇ ਵਿਚ ਉਸ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰ ਹੈਰੀ ਰਾਜਪੁਰਾ ਅਤੇ ਹੈਰੀ ਮੌੜ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਕਿਉਂਕਿ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਸੀ।
ਪਿਛਲੇ ਮਹੀਨੇ ਦਿੱਲੀ ਦੇ ਸਪੈਸ਼ਲ ਸੈੱਲ ਨੇ ਦੋਵਾਂ ਨੂੰ ਦਿੱਲੀ ਤੋਂ ਹੀ ਗ੍ਰਿਫਤਾਰ ਕੀਤਾ ਸੀ। ਹੁਣ ਐਨਆਈਏ ਨੰਗਲ ਅੰਬੀਆ ਕਤਲ ਕਾਂਡ ਸਮੇਤ ਪੰਜਾਬ ਵਿੱਚ ਹਥਿਆਰਾਂ ਅਤੇ ਹੈਰੋਇਨ ਦੇ ਸਬੰਧ ਵਿੱਚ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਸੰਦੀਪ ਕਤਲ ਕਾਂਡ ‘ਚ ਭਗੌੜੇ ਦੋਵੇਂ ਦੋਸ਼ੀਆਂ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲੰਧਰ ਦੇ ਰਹਿਣ ਵਾਲੇ ਪੁਨੀਤ ਅਤੇ ਲਾਲੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਲੰਧਰ ਸਿਟੀ ਪੁਲਿਸ, ਜਲੰਧਰ ਦੇਹਾਤ ਪੁਲਿਸ, ਮੋਗਾ ਪੁਲਿਸ, ਦਿੱਲੀ ਸਪੈਸ਼ਲ ਸੈੱਲ ਅਤੇ ਏਜੰਸੀਆਂ ਵੀ ਉਨ੍ਹਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪਰ ਅਜੇ ਤੱਕ ਦੋਵਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ।












