September 10, 2026, 7:52 am
----------- Advertisement -----------
HomeNewsਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਬੈਂਕ ਵਿੱਚ ਜਮ੍ਹਾ...

ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਬੈਂਕ ਵਿੱਚ ਜਮ੍ਹਾ ਕਰਵਾਉਣ ਦੀ ਤਰੀਕ ‘ਚ ਕੀਤਾ ਵਾਧਾ, ਜਾਣੋ ਕੀ ਹੈ ਨਵੀਂ ਤਰੀਕ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤੀ ਹੈ।  RBI ਨੇ ਇੱਕ ਸਰਕੂਲਰ ਜਾਰੀ ਕਰਦੇ ਹੋਏ ਕਿਹਾ, ‘ਨਿਕਾਸੀ ਪ੍ਰਕਿਰਿਆ ਦੇ ਨਿਰਧਾਰਤ ਸਮੇਂ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸਮੀਖਿਆ ਦੇ ਆਧਾਰ ‘ਤੇ, 2000 ਰੁਪਏ ਦੇ ਨੋਟ ਜਮ੍ਹਾ ਕਰਨ ਅਤੇ ਬਦਲਣ ਦੀ ਮੌਜੂਦਾ ਪ੍ਰਣਾਲੀ ਨੂੰ 7 ਅਕਤੂਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।’  

ਇਸ ਤੋਂ ਪਹਿਲਾਂ ਨਿਊਜ਼ ਏਜੰਸੀ ਦੇ ਹਵਾਲੇ ਨਾਲ ਦੱਸਿਆ ਗਿਆ ਸੀ ਕਿ ਜੇਕਰ 2000 ਰੁਪਏ ਦਾ ਨੋਟ 30 ਸਤੰਬਰ ਤੱਕ ਨਹੀਂ ਬਦਲਿਆ ਗਿਆ ਤਾਂ 1 ਅਕਤੂਬਰ ਤੋਂ ਇਸ ਦੀ ਕੀਮਤ ਜ਼ੀਰੋ ਹੋ ਜਾਵੇਗੀ।

ਸੂਤਰਾਂ ਨੇ ਦੱਸਿਆ ਸੀ ਕਿ  RBI ਨੋਟ ਬਦਲਣ ਦੀ ਸਮਾਂ ਸੀਮਾ ਸ਼ਾਮ ਤੱਕ ਵਧਾ ਸਕਦਾ ਹੈ।  ਦੱਸ ਦਈਏ ਕਿ ਇਸ ਸਾਲ 19 ਮਈ ਨੂੰ  RBI ਨੇ ਇੱਕ ਸਰਕੂਲਰ ਜਾਰੀ ਕਰਕੇ 30 ਸਤੰਬਰ ਤੱਕ ਬੈਂਕਾਂ ਵਿੱਚ 2000 ਰੁਪਏ ਦੇ ਨੋਟ ਜਮ੍ਹਾਂ ਕਰਾਉਣ ਜਾਂ ਬਦਲਣ ਲਈ ਕਿਹਾ ਸੀ। ਬੈਂਕਾਂ ਤੋਂ ਪ੍ਰਾਪਤ ਅੰਕੜਿਆਂ ਦੇ ਅਨੁਸਾਰ, 19 ਮਈ, 2023 ਤੱਕ, ਕੁੱਲ 2000 ਰੁਪਏ ਦੇ 3.56 ਲੱਖ ਕਰੋੜ ਰੁਪਏ ਦੇ ਨੋਟ ਪ੍ਰਚਲਨ ਵਿੱਚ ਸਨ। ਇਸ ਵਿੱਚੋਂ 29 ਸਤੰਬਰ ਤੱਕ 3.42 ਲੱਖ ਕਰੋੜ ਰੁਪਏ ਦੇ ਨੋਟ ਵਾਪਸ ਆ ਚੁੱਕੇ ਹਨ। ਹੁਣ ਬਾਜ਼ਾਰ ‘ਚ ਸਿਰਫ 0.14 ਲੱਖ ਕਰੋੜ ਰੁਪਏ ਦੇ ਨੋਟ ਹਨ।

 ਜ਼ਿਕਰਯੋਗ ਹੈ ਕਿ 2000 ਰੁਪਏ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਆਇਆ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀ ਥਾਂ ‘ਤੇ ਨਵੇਂ ਪੈਟਰਨ ‘ਚ 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...