ਪੰਜਾਬ ਸਰਕਾਰ ਵੱਲੋ ਐਲਾਨੇ ਗਏ ਨਵੇਂ 10 ਕੈਬਨਿਟ ਮੰਤਰੀਆਂ ਨੂੰ ਅੱਜ ਕੋਠੀਆਂ ਅਲਾਟ ਕੀਤੀਆਂ ਗਈਆਂ ਹਨ। ਸਰਕਾਰ ਦੇ ਕੈਬਨਿਟ ਮੰਤਰੀਆਂ ਦੀਆ ਇਹ ਰਿਹਾਇਸ਼ਾਂ ਚੰਡੀਗੜ੍ਹ ਦੇ ਸੈਕਟਰ 2 ਤੇ ਸੈਕਟਰ 39 ‘ਚ ਅਲਾਟ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਹਰਭਜਨ ਸਿੰਘ, ਡਾ: ਵਿਜੇ ਸਿੰਗਲਾ, ਲਾਲ ਚੰਦ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਅਤੇ ਡਾ. ਹਰਜੋਤ ਸਿੰਘ ਬੈਂਸ (ਕੁੱਲ 10) ਕੈਬਨਿਟ ਮੰਤਰੀ ਨੂੰ ਅਹੁਦਿਆਂ ਦੀ ਸਹੁੰ ਚੁਕਾਈ ਗਈ ਸੀ।












