September 21, 2026, 12:18 am
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ, 15 ਮਾਰਚ (ਬਲਜੀਤ ਮਰਵਾਹਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ।

ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...