July 1, 2026, 7:58 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ

Published on

----------- Advertisement -----------

ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐਸ.ਡੀ.ਓ. ਸੁਦੇਸ਼ ਕੁਮਾਰ, ਜੋ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ। ਉਕਤ ਐਸ.ਡੀ.ਓ. ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐਸ.ਡੀ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...