November 17, 2026, 7:53 pm
----------- Advertisement -----------
HomeNewsLatest Newsਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ...

ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ। ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...