October 27, 2026, 3:46 am
----------- Advertisement -----------
HomeNewsਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ...

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ) : ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।


ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।


ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।


ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ।


ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...