June 30, 2026, 9:16 pm
----------- Advertisement -----------
HomeNewsLatest Newsਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ...

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜਰੂਰੀ: ਸਪੀਕਰ ਸੰਧਵਾਂ

Published on

----------- Advertisement -----------

ਐਸ.ਏ.ਐਸ ਨਗਰ : ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ।‌ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਕਿਸਾਨਾਂ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਜੇਕਰ ਕਿਸਾਨ ਖੁਸ਼ਹਾਲ ਹੋਣਗੇ ਤਾਂ ਪੰਜਾਬ ਅਤੇ ਸਾਡਾ ਦੇਸ਼ ਖੁਦ ਖੁਸ਼ਹਾਲ ਹੋ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਫਸਲੀ ਵਿਭਿੰਨਤਾ ਅਪਣਾਉਣਾ ਜ਼ਰੂਰੀ ਹੈ। ਫ਼ਸਲੀ ਵਿਭਿੰਨਤਾ ਅਪਣਾਉਣ ਦੇ ਲਈ ਸਾਨੂੰ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣਾ ਹੋਵੇਗਾ ਕਿ ਜੇਕਰ ਉਹ ਫ਼ਸਲੀ ਵਿਭਿੰਨਤਾ ਅਪਣਾ ਕਿ ਦੂਸਰੀਆਂ ਫਸਲਾਂ ਬੀਜਦੇ ਹਨ ਤਾਂ ਉਸ ਨੂੰ ਆਪਣੇ ਝਾੜ ਦਾ ਵਾਧੂ ਮੁੱਲ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਨੂੰ ਵੱਧ ਤੋਂ ਵੱਧ ਐਮ.ਐਸ.ਪੀ ਦੇਣੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਵੱਧ ਜਨਸੰਖਿਆ ਸਿੱਧੇ ਜਾਂ ਅਸਿੱਧੇ ਤੌਰ ਤੇ ਕਿਸਾਨੀ ਦੇ ਨਾਲ ਜੁੜੀ ਹੋਈ ਹੈ। ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ, ਫਲ ਅਤੇ ਮਿਲਟ ਸਮੇਤ ਹਰ ਉਹ ਚੀਜ਼ ਦੀ ਖੇਤੀ ਕਰਨੀ ਚਾਹੀਦੀ ਹੈ ਜਿਸ ਦੀ ਜ਼ਿਆਦਾ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਛੋਟੇ ਛੋਟੇ ਯੁਨਿਟ ਵੀ ਲਗਾਉਣੇ ਚਾਹੀਦੇ ਹਨ ਜਿਸ ਨਾਲ ਰਾਜ ਦੀ ਖੇਤੀ ਹੋਰ ਵੀ ਅੱਗੇ ਵਧੇਗੀ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਹੁਣ ਜਾਗਰੂਕ ਹੋਣ ਦੀ ਜ਼ਰੂਰਤ ਹੈ । ਫਸਲੀ ਵਿਭਿੰਨਤਾ ਵਿੱਚੋਂ ਨਿਕਲਣ ਦੇ ਲਈ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਵਿਗਿਆਨਕ ਤਰੀਕੇ ਦੇ ਨਾਲ ਆਪਣੀ ਫਸਲਾਂ ਦੇ ਝਾੜ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਐਸ. ਡੀ. ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਿਲ ਸਨ I

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...