September 5, 2026, 7:10 pm
----------- Advertisement -----------
HomeNewsBreaking Newsਜਲੰਧਰ - ਰਿੰਕੂ ਹੀ ਰਹਿਣਗੇ 'ਆਪ' ਉਮੀਦਵਾਰ, ਮੀਟਿੰਗ 'ਚ ਲਿਆ ਗਿਆ ਫੈਸਲਾ

ਜਲੰਧਰ – ਰਿੰਕੂ ਹੀ ਰਹਿਣਗੇ ‘ਆਪ’ ਉਮੀਦਵਾਰ, ਮੀਟਿੰਗ ‘ਚ ਲਿਆ ਗਿਆ ਫੈਸਲਾ

Published on

----------- Advertisement -----------

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ। ‘ਆਪ’ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਦੱਸ ਦਈਏ ਕਿ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਆਪ’ ਆਗੂ ਰਾਘਵ ਚੱਢਾ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਜਲਦੀ ਹੀ ਪਾਰਟੀ ਹਾਈਕਮਾਂਡ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ। ਫਿਲਹਾਲ ਬੈਠਕ ‘ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋਇਆ ਹੈ। 

ਜ਼ਿਕਰਯੋਗ ਹੈ ਕਿ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਉਹ ਕਾਂਗਰਸ ਦੀ ਤਰਫੋਂ ਜਲੰਧਰ ਪੱਛਮੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਦੇ ਸਨ। ਉਨ੍ਹਾਂ ਨੂੰ ‘ਆਪ’ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਇਸ ਦੌਰਾਨ ਜਦੋਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ ਤਾਂ ਰਿੰਕੂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। 

ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਦਿੱਤੀ ਗਈ ਅਤੇ ਉਹ ਐਮਪੀ ਦੀ ਚੋਣ ਜਿੱਤ ਗਏ। ਉਨ੍ਹਾਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...