September 11, 2026, 2:27 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਵਾਪਰਿਆ ਸੜਕ ਹਾਦਸਾ, ਪਿਓ-ਪੁੱਤ ਦੀ ਹੋਈ ਮੌਤ

ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾਦਸਾ, ਪਿਓ-ਪੁੱਤ ਦੀ ਹੋਈ ਮੌਤ

Published on

----------- Advertisement -----------


ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਦਾਊੜਾ ਅਹੀਰਾਣਾ ਨੇੜੇ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ ‘ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਦੌਰਾਨ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਦੇਰ ਰਾਤ ਪਿਓ-ਪੁੱਤ ਦੀ ਮੌਤ ਹੋ ਗਈ।

ਦੱਸ ਦਈਏ ਕਿ ਮੇਹਟੀਆਣਾ ਦੀ ਪੁਲਿਸ ਨੇ ਮ੍ਰਿਤਕ ਅਮਰਜੀਤ ਸਿੰਘ ਚੌਹਾਨ ਦੇ ਭਰਾ ਈਸ਼ਵਰ ਸਿੰਘ ਵਾਸੀ ਕੋਟਲਾ ਰੋਡ ਡਿਵੀਜ਼ਨ ਨੰਬਰ 8 ਜਲੰਧਰ ਦੇ ਬਿਆਨਾਂ ਦੇ ਆਧਾਰ ‘ਤੇ ਮੰਗਲਵਾਰ ਨੂੰ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਅਤੇ ਇਨੋਵਾ ਚਾਲਕ ਹਰਭਜਨ ਲਾਲ ਵਾਸੀ ਸਮਰਾਏ ਥਾਣਾ ਸਦਰ ਜਲੰਧਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੇਹਟੀਆਣਾ ਦੇ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇਨੋਵਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਈਸ਼ਵਰ ਸਿੰਘ ਵਾਸੀ ਜਲੰਧਰ ਨੇ ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਦੇਰ ਸ਼ਾਮ ਉਸ ਦਾ ਭਰਾ ਅਮਰਜੀਤ ਸਿੰਘ ਚੌਹਾਨ (47) ਵਾਸੀ ਸ਼ਿਮਲਾਪੁਰੀ, ਲੁਧਿਆਣਾ ਆਪਣੇ ਲੜਕੇ ਨਮਨਪ੍ਰੀਤ ਸਿੰਘ ਉਰਫ਼ ਸਾਹਿਲ ਨਾਲ (19) ਲੁਧਿਆਣੇ ਤੋਂ ਆਪਣੇ ਕਾਰੋਬਾਰ ਲਈ ਹਿਮਾਚਲ ਪ੍ਰਦੇਸ਼ ਜਾ ਰਿਹਾ ਸੀ।

ਜਦੋਂ ਉਹ ਦੋਵੇਂ ਥਾਣਾ ਮੇਹਟੀਆਣਾ ਤੋਂ ਲੰਘ ਕੇ ਪਿੰਡ ਦਾਊੜਾ ਅਹਿਰਾਣਾ ਨੇੜੇ ਇੱਟਾਂ ਦੇ ਭੱਠੇ ਦੇ ਸਾਹਮਣੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇਨੋਵਾ ਕਾਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਬਾਅਦ ‘ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਅਮਰਜੀਤ ਸਿੰਘ ਚੌਹਾਨ ਸੋਨੇ ਦੇ ਗਹਿਣਿਆਂ ਦਾ ਕਾਰੋਬਾਰ ਕਰਦਾ ਸੀ ਅਤੇ ਪੁੱਤਰ ਨਮਨਪ੍ਰੀਤ ਸਾਹਿਲ ਹਾਲ ਹੀ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਪਿਤਾ ਦੀ ਕੰਮ ਵਿੱਚ ਮਦਦ ਕਰ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...