September 26, 2026, 7:21 am
----------- Advertisement -----------
HomeNewsLatest Newsਮੋਗਾ 'ਚ ਵਾਪਰਿਆ ਵੱਡਾ ਸੜਕ ਹਾਦਸਾ, NRI ਨੌਜਵਾਨ ਦੀ ਹੋਈ ਮੌਤ

ਮੋਗਾ ‘ਚ ਵਾਪਰਿਆ ਵੱਡਾ ਸੜਕ ਹਾਦਸਾ, NRI ਨੌਜਵਾਨ ਦੀ ਹੋਈ ਮੌਤ

Published on

----------- Advertisement -----------

ਬੱਧਨੀਕਲਾਂ ਥਾਣਾ ਅਧੀਨ ਪੈਂਦੇ ਪਿੰਡ ਬੁੱਟਰ ਬਾਈਪਾਸ ਵਿਖੇ ਇੱਕ ਲਾਵਾਰਸ ਪਸ਼ੂ ਨੂੰ ਬਚਾਉਂਦੇ ਸਮੇਂ ਇੱਕ ਐਨਆਰਆਈ ਦੀ ਬੇਕਾਬੂ ਹੋਈ ਕਾਰ ਇੱਕ ਹੋਰ ਕਾਰ ਨਾਲ ਟਕਰਾ ਗਈ ਜਿਸ ਨਾਲ ਫ਼ਿਰੋਜ਼ਪੁਰ ਦੇ ਰਹਿਣ ਵਾਲੇ NRI ਵਿਸ਼ਾਲਦੀਪ ਸਿੰਘ (43) ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਵਿੱਚ ਦੋ ਨੌਜਵਾਨ ਅਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਦੋਵੇਂ ਵਾਸੀ ਪਿੰਡ ਤਲਵੰਡੀ ਮੱਝੋਕੇ ਤਪਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਥਾਣਾ ਬੱਧਨੀਕਲਾਂ ਦੇ ਸਹਾਇਕ ਐਸਐਚਓ ਹਰਪ੍ਰੀਤ ਸ਼ਰਮਾ ਨੇ ਦੱਸਿਆ ਕਿ ਵਿਸ਼ਾਲ ਦੀਪ ਸਿੰਘ ਬੀਤੇ ਦਿਨੀਂ ਹੀ ਆਸਟਰੇਲੀਆ ਤੋਂ ਆਇਆ ਸੀ, ਉਸ ਦਾ ਲੜਕਾ ਅਤੇ ਪਤਨੀ ਵੀ ਆਸਟਰੇਲੀਆ ਵਿੱਚ ਹੀ ਹਨ। ਜਦੋਂ ਉਹ ਫ਼ਿਰੋਜ਼ਪੁਰ ਸ਼ਹਿਰ ਸਥਿਤ ਆਪਣੇ ਘਰ ਪੁੱਜਾ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਮਾਤਾ ਸੁਨਾਮ ਗਈ ਹੋਈ ਹੈ, ਇਸ ਲਈ ਉਹ ਉਸ ਨੂੰ ਲੈਣ ਲਈ ਆਪਣੀ ਕਾਰ ਵਿੱਚ ਮੋਗਾ ਰਾਹੀਂ ਸੁਨਾਮ ਜਾ ਰਿਹਾ ਸੀ। ਜਦੋਂ ਉਹ ਬੁੱਟਰ ਬਾਈਪਾਸ ਕੋਲ ਪਹੁੰਚਿਆ ਤਾਂ ਇੱਕ ਲਾਵਾਰਸ ਪਸ਼ੂ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਬਰਨਾਲਾ ਤੋਂ ਮੋਗਾ ਵੱਲ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਵਿਸ਼ਾਲਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਦਕਿ ਦੂਜੀ ਕਾਰ ਵਿੱਚ ਸਵਾਰ ਦੋ ਨੌਜਵਾਨ ਅਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਵੇਂ ਵਾਹਨ ਵੀ ਨੁਕਸਾਨੇ ਗਏ। ਜਾਂਚ ਅਧਿਕਾਰੀ ਸਹਾਇਕ ਐਸ.ਐਚ.ਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨਾਂ ‘ਤੇ ਅੱਜ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...