June 25, 2026, 7:16 am
----------- Advertisement -----------
HomeNewsBreaking Newsਜਲੰਧਰ ਦੇ ਰਾਮਾਮੰਡੀ 'ਚ ਭਿਆਨਕ ਸੜਕ ਹਾਦਸਾ, ਬਾਈਕ ਸਵਾਰ ਦੀ ਮੌਕੇ 'ਤੇ...

ਜਲੰਧਰ ਦੇ ਰਾਮਾਮੰਡੀ ‘ਚ ਭਿਆਨਕ ਸੜਕ ਹਾਦਸਾ, ਬਾਈਕ ਸਵਾਰ ਦੀ ਮੌਕੇ ‘ਤੇ ਮੌ.ਤ

Published on

----------- Advertisement -----------

ਜਲੰਧਰ-ਲੁਧਿਆਣਾ ਹਾਈਵੇ ‘ਤੇ ਰਾਮਾ ਮੰਡੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ 8.30 ਤੋਂ 9.45 ਦਰਮਿਆਨ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਛਾਉਣੀ ਅਤੇ ਬਾਰਾਂਦਰੀ ਦੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਨੀਲੇ ਰੰਗ ਦੀ ਟੀ-ਸ਼ਰਟ ਪਹਿਨੇ ਪਲਸਰ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਰਾਮਾਮੰਡੀ ਤੋਂ ਜਲੰਧਰ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਉਹ ਆਰਮੀ ਹੈੱਡਕੁਆਰਟਰ ਦੇ ਨੇੜੇ ਪਹੁੰਚਿਆ ਤਾਂ ਉਸਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪ੍ਰਸ਼ਾਂਤ ਵਜੋਂ ਹੋਈ ਹੈ ਅਤੇ ਉਹ ਪ੍ਰਵਾਸੀ ਹੈ। ਮ੍ਰਿਤਕ ਦੀ ਉਮਰ 30 ਤੋਂ 32 ਸਾਲ ਦੇ ਕਰੀਬ ਸੀ।
ਥਾਣਾ ਕੈਂਟ ਦੇ ਐਸਐਚਓ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਬਾਈਕ ਸਵਾਰ ਨਾਲ ਹਾਦਸਾ ਕਿਵੇਂ ਵਾਪਰਿਆ। ਇਸ ਦੇ ਨਾਲ ਹੀ ਪੁਲਸ ਨੇ ਮ੍ਰਿਤਕ ਦਾ ਬਾਈਕ ਵੀ ਕਬਜ਼ੇ ‘ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...