September 5, 2026, 11:40 pm
----------- Advertisement -----------
HomeNewsBreaking Newsਅਬੋਹਰ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਕੀਤਾ ਰੋਡ ਜਾਮ, ਜ਼ਮੀਨਾਂ ਦੀ...

ਅਬੋਹਰ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਕੀਤਾ ਰੋਡ ਜਾਮ, ਜ਼ਮੀਨਾਂ ਦੀ ਮਾਲਕੀ ਤੇ ਯੋਗ ਮੁਆਵਜ਼ਾ ਦੇਣ ਦੀ ਮੰਗ

Published on

----------- Advertisement -----------

  ਅਬੋਹਰ ਵਿੱਚ ਅਬਾਦਕਾਰ ਸੰਘਰਸ਼ ਕਮੇਟੀ ਸੀਡ ਫਾਰਮ ਨੇ ਆਪਣੀ ਜ਼ਮੀਨ ਦੀ ਮਾਲਕੀ ਲੈਣ ਲਈ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਹਨ। ਉਨ੍ਹਾਂ ਜ਼ੋਰਦਾਰ ਰੋਸ ਵਜੋਂ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਬੱਸਾਂ ਬੰਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਦੱਸ ਦਈਏ ਕਿ ਅਬਾਦਕਾਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਰੀਬ 70 ਸਾਲ ਪਹਿਲਾਂ ਇਸ ਇਲਾਕੇ ਦੀਆਂ ਜ਼ਮੀਨਾਂ ਨੂੰ ਆਪਣੀ ਮਿਹਨਤ ਨਾਲ ਉਪਜਾਊ ਬਣਾਇਆ ਸੀ, ਜਿਸ ‘ਤੇ ਹੁਣ ਸੈਂਕੜੇ ਪਰਿਵਾਰ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਪਰ ਉਨ੍ਹਾਂ ਦੀਆਂ ਜ਼ਮੀਨਾਂ ਭਾਰਤ ਮਾਲਾ ਤਹਿਤ ਐਕੁਆਇਰ ਕੀਤੀਆਂ ਗਈਆਂ ਹਨ। ਕੇਂਦਰ ਸਰਕਾਰ ਦਾ ਪ੍ਰੋਜੈਕਟ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਨਾ ਦੇ ਕੇ ਤਾਨਾਸ਼ਾਹੀ ਹੁਕਮ ਜਾਰੀ ਕਰਕੇ ਜਬਰੀ ਇੱਥੋਂ ਹਟਾਉਣਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹ ਇਨ੍ਹਾਂ ਜ਼ਮੀਨਾਂ ਦੇ ਮਾਲਕੀ ਹੱਕ ਸੌਂਪਣ ਦੀ ਮੰਗ ਨੂੰ ਲੈ ਕੇ ਕਰੀਬ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।

 ਪ੍ਰਦਰਸ਼ਨਕਾਰੀਆਂ ਨੇ ਸਿਆਸੀ ਪਾਰਟੀਆਂ ’ਤੇ ਵੀ ਜ਼ੋਰਦਾਰ ਦੋਸ਼ ਲਾਉਂਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਵੋਟਾਂ ਵੇਲੇ ਹੀ ਲੋਕ ਯਾਦ ਆਉਂਦੇ ਹਨ। ਹੁਣ ਜਦੋਂ ਉਹ ਘਰ-ਬਾਰ ਛੱਡ ਕੇ ਮੁਸੀਬਤ ਦੀ ਘੜੀ ਵਿੱਚ ਸੜਕਾਂ ’ਤੇ ਬੈਠੇ ਹਨ ਤਾਂ ਕੋਈ ਸਿਆਸਤਦਾਨ ਉਨ੍ਹਾਂ ਦੀ ਸੰਭਾਲ ਕਰਨ ਨਹੀਂ ਆਇਆ। ਇਸ ਦਾ ਖ਼ਮਿਆਜ਼ਾ ਸਿਆਸਤਦਾਨਾਂ ਨੂੰ ਵੀ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...