October 28, 2026, 8:55 pm
----------- Advertisement -----------
HomeNewsLatest Newsਹੁਸ਼ਿਆਰਪੁਰ ਦੇ ਪੈਟਰੋਲ ਪੰਪ 'ਤੇ ਬਦਮਾਸਾਂ ਨੇ ਕਰਤਾ ਆਹ ਕਾਰਾ

ਹੁਸ਼ਿਆਰਪੁਰ ਦੇ ਪੈਟਰੋਲ ਪੰਪ ‘ਤੇ ਬਦਮਾਸਾਂ ਨੇ ਕਰਤਾ ਆਹ ਕਾਰਾ

Published on

----------- Advertisement -----------

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਕਸਬਾ ਘੋਗਰਾ ‘ਚ ਸਥਿਤ ਸ਼ਹੀਦ ਪਵਨ ਫਿਲਿੰਗ ਸਟੇਸ਼ਨ ਪੈਟਰੋਲ ਪੰਪ ‘ਤੇ ਬੀਤੀ ਰਾਤ ਸਵਿਫਟ ਕਾਰ ‘ਚ 3 ਬਦਮਾਸ਼ ਆਏ, ਜੋ 2 ਹਜ਼ਾਰ ਰੁਪਏ ਦਾ ਪੈਟਰੋਲ ਭਰਵਾ ਕੇ ਪੈਸੇ ਦਿੱਤੇ ਬਿਨਾਂ ਫ਼ਰਾਰ ਹੋ ਗਏ। ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਪੰਪ ਦਾ ਕਰਮਚਾਰੀ ਵੀ ਜ਼ਖਮੀ ਹੋ ਗਿਆ। ਇਹ ਘਟਨਾ ਪੰਪ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਪ ਮਾਲਕ ਮੌਕੇ ‘ਤੇ ਪਹੁੰਚੇ ਅਤੇ ਇਸ ਦੀ ਸ਼ਿਕਾਇਤ ਦਸੂਹਾ ਪੁਲਿਸ ਨੂੰ ਦਿੱਤੀ । ਪੈਟਰੋਲ ਪੰਪ ਦੇ ਮਾਲਕ ਸਾਹਿਲ ਚੌਧਰੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਬਿਨਾਂ ਨੰਬਰ ਪਲੇਟ ਵਾਲੀ ਹਾਜੀਪੁਰ

ਤੋਂ ਪੰਪ ਕੋਲ ਆਈ। ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ ਅਤੇ ਤਿੰਨਾਂ ਨੇ ਮੂੰਹ ’ਤੇ ਰੁਮਾਲ ਬੰਨ੍ਹੇ ਹੋਏ ਸਨ। ਮਾਲਕ ਸਾਹਿਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇ ਤਾਂ ਜੋ ਉਹ ਚੋਰ ਬਣ ਕੇ ਲੋਕਾਂ ਨੂੰ ਲੁੱਟਣ ਤੋਂ ਬਚ ਸਕਣ। ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਚੋਰਾਂ ਨੇ ਇਸ ਸਾਰੀ ਵਾਰਦਾਤ ਨੂੰ ਢਾਈ ਮਿੰਟ ‘ਚ ਹੀ ਅੰਜਾਮ ਦਿੱਤਾ ਹੈ।

ਕਾਰ ਠੀਕ 7:17 ‘ਤੇ ਪੈਟਰੋਲ ਪੰਪ ‘ਤੇ ਦਾਖਲ ਹੋਈ। ਜਿੱਥੇ ਕਲਰਕ ਵੱਲੋਂ ਪੁੱਛਣ ‘ਤੇ ਉਸ ਨੂੰ 2 ਹਜ਼ਾਰ ਰੁਪਏ ਦਾ ਤੇਲ ਪਾਉਣ ਲਈ ਕਿਹਾ ਗਿਆ। ਜਦੋਂ ਕਲਰਕ ਪੁੱਛਦਾ ਹੈ ਤਾਂ ਬਦਮਾਸ਼ ਉਸ ਨੂੰ ਸਾਰੀ ਪੇਮੈਂਟ ਨਕਦ ਦੇਣ ਲਈ ਕਹਿੰਦੇ ਹਨ। ਤੇਲ ਪਾਉਣ ਤੋਂ ਬਾਅਦ ਠੀਕ 7.19 ਵਜੇ ਜਿਵੇਂ ਹੀ ਕਰਿੰਦਾ ਨੇ ਗੱਡੀ ਦਾ ਢੱਕਣ ਬੰਦ ਕੀਤਾ ਤਾਂ ਤਿੰਨੋਂ ਬਦਮਾਸ਼ ਤੇਜ਼ ਰਫ਼ਤਾਰ ਵਾਹਨ ਲੈ ਕੇ ਉੱਥੋਂ ਫਰਾਰ ਹੋ ਗਏ।

 ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਦਸੂਹਾ ਪੁਲੀਸ ਨੇ ਮੌਕੇ ਦਾ ਮੁਆਇਨਾ ਕੀਤਾ। ਹੋਰ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਸਕੈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਟੀਮ ਬਣਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...