August 10, 2026, 7:33 am
----------- Advertisement -----------
HomeNewsLatest Newsਲੁਧਿਆਣਾ 'ਚ ਲੁਟੇਰਿਆਂ ਨੇ ਟਰਾਂਸਪੋਰਟਰਾਂ ਨਾਲ ਕੀਤੀ ਲੁੱ.ਟ – ਖੋਹ,  ਡੰਡਿਆਂ ਨਾਲ...

ਲੁਧਿਆਣਾ ‘ਚ ਲੁਟੇਰਿਆਂ ਨੇ ਟਰਾਂਸਪੋਰਟਰਾਂ ਨਾਲ ਕੀਤੀ ਲੁੱ.ਟ – ਖੋਹ,  ਡੰਡਿਆਂ ਨਾਲ ਕੀਤੇ ਵਾ.ਰ

Published on

----------- Advertisement -----------

ਲੁਧਿਆਣਾ ਦੇ ਸਮਰਾਲਾ ‘ਚ ਲੁਟੇਰਿਆਂ ਨੇ ਦੋ ਟਰਾਂਸਪੋਰਟਰਾਂ ਨੂੰ ਕਾਰ ਦੇ ਟਾਇਰ ਨੂੰ ਅੱਗ ਲੱਗਣ ਦੇ ਬਹਾਨੇ ਰੋਕ ਲਿਆ ਅਤੇ ਉਨ੍ਹਾਂ ਦੇ ਸਿਰ ‘ਤੇ ਡੰਡਾ ਅਤੇ ਅੱਖਾਂ ‘ਚ ਮਿਰਚ ਪਾਊਡਰ ਪਾ ਕੇ ਉਨ੍ਹਾਂ ਦਾ ਮੋਬਾਈਲ ਲੈ ਕੇ ਫ਼ਰਾਰ ਹੋ ਗਏ ਹਨ। ਥਾਣਾ ਸਮਰਾਲਾ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਣਕਾਰੀ ਦਿੰਦਿਆਂ ਕੋਲਕਾਤਾ ‘ਚ ਟਰਾਂਸਪੋਰਟ ਦਾ ਕਾਰੋਬਾਰ ਕਰਨ ਵਾਲੇ ਰਜਿੰਦਰ ਅਤੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਰਾਤ ਕਰੀਬ 10 ਵਜੇ ਉਹ ਕਾਰ ‘ਚ ਆਪਣੇ ਰਿਸ਼ਤੇਦਾਰ ਕੋਲ ਜਾ ਰਹੇ ਸਨ। ਉਟਾਲਾਂ ‘ਚ ਸੜਕ ਦੇ ਵਿਚਕਾਰ 2 ਬਾਈਕ ‘ਤੇ 4 ਵਿਅਕਤੀ ਖੜ੍ਹੇ ਸਨ। ਜਿਸ ਨੇ ਇਸ਼ਾਰੇ ਨਾਲ ਕਾਰ ਨੂੰ ਰੋਕਿਆ ਅਤੇ ਕਿਹਾ ਕਿ ਕਾਰ ਦੇ ਪਿਛਲੇ ਟਾਇਰ ਨੂੰ ਅੱਗ ਲੱਗ ਗਈ ਹੈ। 

ਜਦੋਂ ਰਜਿੰਦਰ ਸਿੰਘ ਕਾਰ ‘ਚੋਂ ਉਤਰ ਕੇ ਆਪਣੇ ਫੋਨ ਦੀ ਟਾਰਚ ਨਾਲ ਦੇਖਣ ਲੱਗਾ ਤਾਂ ਪਿੱਛੇ ਤੋਂ ਇਕ ਵਿਅਕਤੀ ਨੇ ਡੰਡੇ ਨਾਲ ਉਸ ਦੇ ਸਿਰ ‘ਤੇ ਵਾਰ ਕਰ ਦਿੱਤਾ। ਜਦਕਿ ਕਾਰ ‘ਚ ਬੈਠੇ ਪਰਵਿੰਦਰ ਸਿੰਘ ਉੱਤੇ ਇਕ ਹੋਰ ਵਿਅਕਤੀ ਨੇ ਨੱਕ ‘ਤੇ ਹਮਲਾ ਕਰਕੇ ਉਸ ਦੀਆਂ ਅੱਖਾਂ ‘ਚ ਮਿਰਚਾਂ ਦਾ ਪਾਊਡਰ ਪਾ ਦਿੱਤਾ। ਇਸ ਦੌਰਾਨ ਲੁਟੇਰੇ ਜ਼ਮੀਨ ’ਤੇ ਡਿੱਗੇ ਟਰਾਂਸਪੋਰਟਰ ਦਾ ਮੋਬਾਈਲ ਫੋਨ ਚੁੱਕ ਕੇ ਭੱਜ ਗਏ। ਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨ ‘ਤੇ ਡਿੱਗਦੇ ਹੀ ਉਸ ਨੇ ਆਪਣ ਸੋਨੇ ਦਾ ਕੜਾ ਲਾਹ ਕੇ ਨੇੜੇ ਦੀਆਂ ਝਾੜੀਆਂ ‘ਚ ਸੁੱਟ ਦਿੱਤਾ। ਜਿਸ ਕਰਕੇ ਉਸ ਦਾ ਕੜਾ ਵਾਲ-ਵਾਲ ਬਚ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...