October 8, 2026, 6:43 am
----------- Advertisement -----------
HomeNewsBreaking Newsਪੈਟਰੋਲ ਪੰਪ ਦੇ ਮੁਲਾਜ਼ਮ ਤੋਂ ਲੁੱਟ: ਲੁਟੇਰਿਆਂ ਨੇ ਨਲਕੇ ਦੀ ਹੱਥੀ ਨਾਲ...

ਪੈਟਰੋਲ ਪੰਪ ਦੇ ਮੁਲਾਜ਼ਮ ਤੋਂ ਲੁੱਟ: ਲੁਟੇਰਿਆਂ ਨੇ ਨਲਕੇ ਦੀ ਹੱਥੀ ਨਾਲ ਸਿਰ ‘ਤੇ ਕੀਤਾ ਵਾਰ

Published on

----------- Advertisement -----------

ਬਠਿੰਡਾ, 2 ਜਨਵਰੀ 2023 – ਬਠਿੰਡਾ ਦੇ ਗੋਨਿਆਣਾ ਰੋਡ ’ਤੇ ਐਨਐਫਐਲ ਚੌਕ ਨੇੜੇ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 5-6 ਅਣਪਛਾਤੇ ਲੁਟੇਰਿਆਂ ਨੇ 20 ਹਜ਼ਾਰ ਰੁਪਏ ਲੁੱਟ ਲਏ। ਹਮਲਾਵਰਾਂ ਨੇ ਪਹਿਲਾਂ ਨਲਕੇ ਦੇ ਹੈਂਡਲ ਨਾਲ ਉਸ ਦੇ ਸਿਰ ‘ਤੇ ਵਾਰ ਕੀਤਾ। ਫਿਰ ਜਦੋਂ ਉਹ ਖੂਨ ਨਾਲ ਲੱਥਪੱਥ ਹੋ ਕੇ ਬੇਹੋਸ਼ ਹੋ ਗਿਆ ਤਾਂ ਉਹ ਉਸ ਕੋਲੋਂ ਨਕਦੀ ਲੁੱਟ ਕੇ ਫਰਾਰ ਹੋ ਗਏ। ਹਮਲਾਵਰਾਂ ਦਾ ਨਿਸ਼ਾਨਾ ਬਣੇ ਵਿਅਕਤੀ ਦੀ ਪਛਾਣ ਬ੍ਰਿਜੇਸ਼ ਕੁਮਾਰ ਵਾਸੀ ਆਦਰਸ਼ ਨਗਰ, ਬਠਿੰਡਾ ਵਜੋਂ ਹੋਈ ਹੈ।

ਹਮਲਾਵਰਾਂ ਨੇ ਬ੍ਰਿਜੇਸ਼ ਨੂੰ ਉਦੋਂ ਨਿਸ਼ਾਨਾ ਬਣਾਇਆ ਜਦੋਂ ਉਹ ਪੈਟਰੋਲ ਪੰਪ ‘ਤੇ ਡਿਊਟੀ ਖਤਮ ਕਰਕੇ ਸਾਈਕਲ ‘ਤੇ ਘਰ ਪਰਤ ਰਿਹਾ ਸੀ। ਇਸ ਦੇ ਨਾਲ ਹੀ ਹਮਲਾਵਰਾਂ ਨੇ ਰਸਤੇ ਵਿੱਚ ਹੀ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਕੋਲੋਂ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ ਅਤੇ ਗੁਰਪ੍ਰੀਤ ਸਿੰਘ ਐਂਬੂਲੈਂਸ ਲੈ ਕੇ ਪੁੱਜੇ। ਫਿਰ ਜ਼ਖਮੀ ਬ੍ਰਿਜੇਸ਼ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।

ਬਠਿੰਡਾ ਪੁਲੀਸ ਨੇ ਜ਼ਖ਼ਮੀ ਬ੍ਰਿਜੇਸ਼ ਤੋਂ ਪੁੱਛਗਿੱਛ ਕਰਨ ਮਗਰੋਂ ਫਰਾਰ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਇਸ ਵਾਰਦਾਤ ਨੂੰ ਨਸ਼ੇੜੀਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ ਜਾਂ ਫਿਰ ਪੈਟਰੋਲ ਪੰਪ ਦੇ ਮੁਲਾਜ਼ਮਾਂ ਦੀ ਸਾਜ਼ਿਸ਼ ਨਾਲ ਹੀ ਇਹ ਘਟਨਾ ਵਾਪਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...