July 24, 2024, 9:42 pm
----------- Advertisement -----------
HomeNewsBreaking Newsਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ: ਮਲਬੇ ਹੇਠ ਦੱਬਿਆ ਪਰਿਵਾਰ, ਪਤੀ ਦੀ...

ਮੀਂਹ ਕਾਰਨ ਡਿੱਗੀ ਮਕਾਨ ਦੀ ਛੱਤ: ਮਲਬੇ ਹੇਠ ਦੱਬਿਆ ਪਰਿਵਾਰ, ਪਤੀ ਦੀ ਮੌਤ, ਪਤਨੀ ਅਤੇ ਬੇਟੀ ਦੀ ਹਾਲਤ ਗੰਭੀਰ

Published on

----------- Advertisement -----------

ਅਬੋਹਰ, 21 ਜੂਨ 2024 – ਅਬੋਹਰ ਵਿੱਚ ਵੀਰਵਾਰ ਸ਼ਾਮ ਅਤੇ ਰਾਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਇੱਕ ਮਕਾਨ ਦੀ ਛੱਤ ਡਿੱਗ ਗਈ। ਮੋਹਨ ਨਗਰ ‘ਚ ਵਾਪਰੇ ਹਾਦਸੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਮਲਬੇ ਹੇਠਾਂ ਦੱਬ ਗਏ। ਇਸ ਗੱਲ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਲੋਕ ਉਥੇ ਪਹੁੰਚ ਗਏ। ਉਨ੍ਹਾਂ ਨੇ ਮਲਬਾ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ।

ਹਾਲਾਂਕਿ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਏ ਗਏ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਅਤੇ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਦੀਆਂ 3 ਬੇਟੀਆਂ ਅਤੇ ਇਕ ਬੇਟਾ ਸੀ।

ਮੋਹਨ ਨਗਰ ਵਾਸੀ ਕਮਲ ਹਰਸ਼ ਨੇ ਦੱਸਿਆ ਕਿ ਉਸ ਦਾ ਪਿਤਾ ਪੰਜਾਬ ਸਿੰਘ ਅਤੇ ਮਾਤਾ ਰਾਣੋ ਘਰ ਦੇ ਅੰਦਰ ਕਮਰੇ ਵਿੱਚ ਬੈਠੇ ਸਨ। ਉਸ ਸਮੇਂ ਉਹ ਖੁਦ ਕੁਝ ਸਾਮਾਨ ਲੈਣ ਕਮਰੇ ਵਿੱਚ ਗਈ ਸੀ। ਇਸ ਦੌਰਾਨ ਅਚਾਨਕ ਮਕਾਨ ਦੀ ਛੱਤ ਉਨ੍ਹਾਂ ‘ਤੇ ਡਿੱਗ ਗਈ, ਜਿਸ ਕਾਰਨ ਉਹ ਸਾਰੇ ਛੱਤ ਹੇਠਾਂ ਦੱਬ ਗਏ।

ਛੱਤ ਦਾ ਮਲਬਾ ਇੰਨਾ ਭਾਰਾ ਸੀ ਕਿ ਉਹ ਆਪਣੇ ਆਪ ਬਾਹਰ ਨਹੀਂ ਨਿਕਲ ਸਕੇ। ਉਸ ਨੇ ਬਚਾਅ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਨਾਲ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਪੰਜਾਬ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪੰਜਾਬ ਸਿੰਘ ਪੱਲੇਦਾਰੀਆਂ ਦਾ ਕੰਮ ਕਰਦਾ ਸੀ। ਪਰਿਵਾਰ ਦੇ ਬਾਕੀ ਮੈਂਬਰ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਹਨ। ਪਰਿਵਾਰ ਮੁਤਾਬਕ ਉਨ੍ਹਾਂ ਦਾ ਸਾਰਾ ਸਮਾਨ ਮਲਬੇ ਹੇਠ ਦੱਬ ਕੇ ਟੁੱਟ ਗਿਆ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...