May 25, 2026, 3:07 pm
----------- Advertisement -----------
HomeNewsLatest Newsਰੋਪੜ: ਕਿਸ਼ਤੀ ਪਲਟਨ ਨਾਲ 2 ਲੋਕ ਪਾਣੀ 'ਚ ਰੁੜ੍ਹੇ, 1 ਦੀ ਲਾ.ਸ਼...

ਰੋਪੜ: ਕਿਸ਼ਤੀ ਪਲਟਨ ਨਾਲ 2 ਲੋਕ ਪਾਣੀ ‘ਚ ਰੁੜ੍ਹੇ, 1 ਦੀ ਲਾ.ਸ਼ ਬਰਾਮਦ

Published on

----------- Advertisement -----------

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਚੌਂਤਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਬੀਤੀ ਸ਼ਾਮ ਕਰੀਬ 6 ਵਜੇ ਇੱਕ ਕਿਸ਼ਤੀ ਪਲਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਕਿਸ਼ਤੀ ‘ਚ 6 ਲੋਕ ਸਵਾਰ ਸਨ ਜਿਨ੍ਹਾਂ ‘ਚੋਂ 2 ਪਾਣੀ ‘ਚ ਵਹਿ ਗਏ। ਇਨ੍ਹਾਂ ‘ਚੋਂ 1 ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਜਦਕਿ ਦੂਜੇ ਦੀ ਅੱਜ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਕਿਸ਼ਤੀ ‘ਚ ਸਵਾਰ 4 ਲੋਕਾਂ ਨੂੰ ਮਲਾਹ ਅਤੇ ਉਸ ਦੇ ਸਾਥੀ ਨੇ ਕਾਫੀ ਮਿਹਨਤ ਨਾਲ ਬਚਾ ਲਿਆ।
ਮੌਕੇ ਤੋਂ ਰਾਮ ਲੁਭਾਇਆ ਨਾਮਕ ਵਿਅਕਤੀ ਪੁੱਤਰ ਹਰਦੇਵ ਚੰਦ ਦੀ ਲਾਸ਼ ਬਰਾਮਦ ਹੋਈ। ਅਤੇ ਦੂਜਾ ਵਿਅਕਤੀ ਭਗਤਰਾਮ (45) ਪੁੱਤਰ ਸਦਾਰਾਮ ਦਰਿਆ ਵਿੱਚ ਰੁੜ੍ਹ ਗਿਆ, ਜਿਸ ਦੀ ਭਾਲ ਅੱਜ ਗੋਤਾਖੋਰ ਕਮਲਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਏਐਸਆਈ ਹਰੀਪੁਰ ਚੌਕੀ ਇੰਚਾਰਜ ਸੋਹਣ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ।
ਦੱਸ ਦੇਈਏ ਕਿ ਬੀਤੀ ਸ਼ਾਮ ਦਰਿਆ ਪਾਰ ਤੋਂ ਕੁਝ ਲੋਕ ਖੇਤੀਬਾੜੀ ਦਾ ਕੰਮ ਕਰਕੇ ਘਰ ਪਰਤ ਰਹੇ ਸਨ। ਕਿਸ਼ਤੀ ਵਿੱਚ ਕਰੀਬ 6 ਲੋਕ ਸਵਾਰ ਸਨ। ਜਦੋਂ ਕਿਸ਼ਤੀ ਕੰਢੇ ਤੋਂ ਕਰੀਬ 50 ਫੁੱਟ ਦੂਰ ਸੀ ਤਾਂ ਕਿਸ਼ਤੀ ਵਿੱਚ ਸਵਾਰ ਲੋਕਾਂ ਦੇ ਬੈਠਣ ਵਿੱਚ ਅਸੰਤੁਲਨ ਹੋਣ ਕਾਰਨ ਕਿਸ਼ਤੀ ਪਾਣੀ ਨਾਲ ਭਰਨ ਲੱਗੀ। ਕਿਸ਼ਤੀ ਵਾਲੇ ਨੇ ਦੱਸਿਆ ਕਿ ਉਸੇ ਸਮੇਂ ਮੈਂ ਅਤੇ ਮੇਰੇ ਸਾਥੀ ਨੇ ਦਰਿਆ ਵਿੱਚ ਛਾਲ ਮਾਰ ਦਿੱਤੀ ਅਤੇ ਕਿਸ਼ਤੀ ਦਾ ਸੰਤੁਲਨ ਬਣਾਉਣਾ ਸ਼ੁਰੂ ਕਰ ਦਿੱਤਾ। ਪਰ, ਘਬਰਾਹਟ ਵਿੱਚ ਕਿਸ਼ਤੀ ਵਿੱਚ ਸਵਾਰ ਸਾਰੇ ਲੋਕ ਨਦੀ ਵਿੱਚ ਛਾਲ ਮਾਰ ਗਏ। ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਥੋੜਾ ਤੇਜ਼ ਸੀ, ਜਿਸ ਕਾਰਨ ਕਿਸ਼ਤੀ ਚਾਲਕ ਅਤੇ ਆਸਪਾਸ ਖੜੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ 4 ਲੋਕਾਂ ਨੂੰ ਬਚਾਇਆ ਪਰ 2 ਲੋਕ ਪਾਣੀ ਵਿੱਚ ਰੁੜ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...