September 23, 2026, 2:21 am
----------- Advertisement -----------
HomeNewsLatest Newsਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ...

ਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ

Published on

----------- Advertisement -----------

ਚੰਡੀਗੜ੍ਹ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ।

ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ ‘ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...