September 12, 2026, 1:43 pm
----------- Advertisement -----------
HomeNewsLatest Newsਆਰ.ਪੀ.ਜੀ ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ ਦੇ ਅਧਾਰ ’ਤੇ...

ਆਰ.ਪੀ.ਜੀ ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗ੍ਰਿਫਤਾਰੀ ਹੋਈ

Published on

----------- Advertisement -----------

ਚੰਡੀਗੜ, 22 ਅਕਤੂਬਰ: ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਮੁੰਬਈ ਤੋਂ ਗਿ੍ਰਫਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ ਸਨ। ਜ਼ਿਕਰਯੋਗ ਹੈ ਕਿ 9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਚੜਤ ਸਿੰਘ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਉਨਾਂ ਦੱਸਿਆ ਕਿ ਚੜਤ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਹੀ ਉਕਤ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗ੍ਰਿਫਤਾਰ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ‘ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ। ਉਨਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ‘ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

ਜ਼ਿਕਰਯੋਗ ਹੈ ਕਿ ਮੁਲਜਮ ਚੜਤ ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜਤ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...