November 14, 2026, 2:04 pm
----------- Advertisement -----------
HomeNewsBreaking Newsਪੰਜਾਬ 'ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਰੱਦ: ਗਡਕਰੀ ਨੇ...

ਪੰਜਾਬ ‘ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਰੱਦ: ਗਡਕਰੀ ਨੇ ਕਿਹਾ- ਜ਼ਮੀਨ ਐਕਵਾਇਰ ‘ਚ ਆਈ ਦਿੱਕਤ, NHAI ਨੂੰ ਪਿਆ ਘਾਟਾ

Published on

----------- Advertisement -----------
  • ਠੇਕੇਦਾਰ ਮੰਗ ਰਹੇ ਕਲੇਮ

ਨਵੀਂ ਦਿੱਲੀ, 2 ਅਗਸਤ 2024 – ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ ‘ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ।

ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ ਜ਼ਮੀਨ ਐਕਵਾਇਰ ਵਿੱਚ ਮੁਸ਼ਕਲਾਂ ਕਾਰਨ ਇਹ ਪ੍ਰਾਜੈਕਟ ਰੁਕੇ ਹੋਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਐੱਨ.ਐੱਚ.ਏ.ਆਈ ਨੇ ਅਸਲ ਵਿੱਚ ਜ਼ਮੀਨ ਗ੍ਰਹਿਣ ਵਿੱਚ ਰੁਕਾਵਟਾਂ ਅਤੇ ਲੋੜਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ।

ਗਡਕਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ।

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਨੁਕਸਾਨ ਹੋਇਆ ਹੈ। ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ NHAI ਨਾਲ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਬਾਰੇ ਪਤਾ ਲੱਗ ਗਿਆ ਸੀ। ਜ਼ਿਆਦਾਤਰ ਠੇਕੇਦਾਰਾਂ ਵੱਲੋਂ NHAI ਤੋਂ ਕਲੇਮ ਵੀ ਮੰਗੇ ਗਏ ਹਨ।

NHAI ਪਹਿਲਾਂ ਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਢਿੱਲੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕਰ ਚੁੱਕਾ ਹੈ। ਜਿਸ ਕਾਰਨ NHAI ਨੇ ਪੰਜਾਬ ਵਿੱਚ 3303 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟ ਲੁਧਿਆਣਾ-ਰੋਪੜ-ਖਰੜ, ਦੱਖਣੀ ਲੁਧਿਆਣਾ ਬਾਈਪਾਸ ਅਤੇ ਅੰਮ੍ਰਿਤਸਰ ਤੋਂ ਟਾਂਡਾ ਪ੍ਰੋਜੈਕਟ ਬੰਦ ਕਰਨ ਦਾ ਫੈਸਲਾ ਕੀਤਾ ਸੀ।

ਪਿਛਲੇ ਮਹੀਨੇ NHAI ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਢਿੱਲਮੱਠ ਕਾਰਨ ਨਾ ਸਿਰਫ਼ 8245 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਖ਼ਤਰੇ ਵਿੱਚ ਹੈ, ਸਗੋਂ 42,175 ਕਰੋੜ ਰੁਪਏ ਦੇ ਹੋਰ ਪ੍ਰਾਜੈਕਟ ਵੀ ਖਤਰੇ ਵਿੱਚ ਹਨ।

ਸਭ ਤੋਂ ਅਹਿਮ ਪ੍ਰਾਜੈਕਟ ਕਟੜਾ, ਅੰਮ੍ਰਿਤਸਰ, ਦਿੱਲੀ ਐਕਸਪ੍ਰੈਸ ਵੇਅ ਦਾ ਕੰਮ ਵੀ ਲਟਕ ਰਿਹਾ ਹੈ। ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਜ਼ਮੀਨ ਪ੍ਰਾਪਤੀ ਅਤੇ ਅਵਾਰਡ ਦਾ ਕੰਮ ਪੂਰਾ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...