July 1, 2026, 2:29 pm
----------- Advertisement -----------
HomeNewsLatest Newsਪੰਜਾਬ ‘ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ...

ਪੰਜਾਬ ‘ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ : ਕਿਸਾਨ ਭਲਾਈ ਮੰਤਰੀ

Published on

----------- Advertisement -----------

ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ‘ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ-ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ‘ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ‘ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।

ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...