September 28, 2026, 9:54 am
----------- Advertisement -----------
HomeNewsਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ...

ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 22 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਮਜ਼ਬੂਤ ਕਰਨ ਨਾਲ ਜਿੱਥੇ ਖਪਤਕਾਰਾਂ ਲਈ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਸੁਧਾਰ ਆਵੇਗਾ ਉਥੇ ਮੀਟਰਿੰਗ ਦੇ ਕੰਮਾਂ ਰਾਹੀਂ ਊਰਜਾ ਦਾ ਸਹੀ ਹਿਸਾਬ-ਕਿਤਾਬ ਅਤੇ ਆਡਿਟਿੰਗ ਹੋ ਸਕੇਗੀ।

ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਵਾਨਿਤ ਸਕੀਮ ਤਹਿਤ 227 ਕੰਢੀ ਮਿਕਸਡ ਫੀਡਰਾਂ ਨੂੰ ਵੱਖ ਕਰਨ, 1146 ਫੀਡਰਾਂ ਦੀ ਵੰਡ, 1614 ਫੀਡਰਾਂ ‘ਤੇ ਐਚਟੀ/ਐਲਟੀ ਲਾਈਨ ਦੇ ਨਾਲ ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਲਗਾਉਣ, ਬੁਨਿਆਦੀ ਢਾਂਚੇ ਦੇ ਕੰਮਾਂ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ 1799 ਫੀਡਰਾਂ ‘ਤੇ ਐਚਟੀ/ਐਲਟੀ ਲਾਈਨ ਦੀ ਰੀਕੰਡਕਟਰਿੰਗ, ਕੰਪੈਕਟ ਜੀ.ਆਈ.ਐਸ ਸਬਸਟੇਸ਼ਨਾਂ ਸਮੇਤ 40 ਨਵੇਂ 66 ਕੇਵੀ ਸਬਸਟੇਸ਼ਨ, 35 ਨਵੇਂ 66 ਕੇ.ਵੀ. ਪਾਵਰ ਟ੍ਰਾਂਸਫਾਰਮਰ ਜੋੜਨ, 105 ਮੌਜੂਦਾ 66 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ, ਯੂਨੀਫਾਈਡ ਬਿਲਿੰਗ ਹੱਲ ਅਤੇ ਕਈ ਹੋਰ ਆਈ.ਟੀ/ਓ.ਟੀ ਸਬੰਧੀ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਰਜ ਯੋਜਨਾ ਅਨੁਸਾਰ 3816 ਕਰੋੜ ਰੁਪਏ ਦੀ ਕੁੱਲ ਪ੍ਰੋਜੈਕਟ ਦੀ ਰਕਮ ਵਿੱਚੋਂ 2290 ਕਰੋੜ ਰੁਪਏ ਦੀ ਗ੍ਰਾਂਟ ਭਾਰਤ ਸਰਕਾਰ ਦੁਆਰਾ ਬਜਟ ਸਹਾਇਤਾ ਵਜੋਂ ਪ੍ਰਦਾਨ ਕੀਤੀ ਜਾਵੇਗੀ।

ਬਿਜਲੀ ਮੰਤਰੀ ਨੇ ਦੱਸਿਆ ਕਿ ਐਚ.ਟੀ/ਐਲ.ਟੀ, ਆਈ.ਟੀ/ਓ.ਟੀ, 66 ਕੇਵੀ ਅਤੇ ਸਮਾਰਟ ਮੀਟਰਿੰਗ ਦੇ ਕੰਮਾਂ ਲਈ ਟੈਂਡਰ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ ਇੱਕ ਮਹੀਨੇ ਵਿੱਚ ਅਵਾਰਡ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਕੁਸ਼ਲਤਾ ਨਾਲ ਚਲਾਉਣ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੂੰ ਕਈ ਪੈਕੇਜਾਂ ਵਿੱਚ ਵੰਡਿਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਆਰ.ਡੀ.ਐੱਸ.ਐੱਸ. ਇੱਕ ਮਹੱਤਪੂਰਨ ਫਲੈਗਸ਼ਿਪ ਸਕੀਮ ਹੈ ਜਿਸਦਾ ਉਦੇਸ਼ ਇੱਕ ਮਜ਼ਬੂਤ ਅਤੇ ਟਿਕਾਊ ਵੰਡ ਨੈੱਟਵਰਕ ਰਾਹੀਂ ਵੰਡ ਕੰਪਨੀਆਂ (ਡਿਸਕੌਮਜ) ਦੇ ਕੰਮਕਾਜ਼ ਵਿੱਚ ਤੇਜੀ ਲਿਆਉਣ ਦੇ ਨਾਲ ਨਾਲ ਵਿੱਤੀ ਸਥਿਰਤਾ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨੂੰ ਸੂਬੇ ਦੇ ਮੰਤਰੀ ਮੰਡਲ ਅਤੇ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਧੁਨਿਕੀਕਰਨ ਦੇ ਕੰਮਾਂ ਲਈ 6000 ਕਰੋੜ ਰੁਪਏ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਨੂੰ ਭਾਰਤ ਸਰਕਾਰ ਤੋਂ ਇੱਕ ਦੋ ਮਹੀਨਿਆਂ ਵਿੱਚ ਮਨਜ਼ੂਰੀ ਮਿਲਣ ਦੀ ਉਮੀਦ ਹੈ।

ਇਸੇ ਦੌਰਾਨ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਅਧੀਨ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਪੜਚੋਲ ਮੀਟਿੰਗ ਵਿੱਚ ਪਾਵਰਕੌਮ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ. ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਅਤੇ ਪੀ.ਐਸ.ਪੀ.ਸੀ.ਐਲ ਦੇ ਚੀਫ ਇੰਜਨੀਅਰ ਹਾਜ਼ਰ ਸਨ।

ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਵੱਲੋਂ ਰਾਜ ਵਿੱਚ ਆਰ.ਡੀ.ਐਸ.ਐਸ ਸਕੀਮ ਨੂੰ ਲਾਗੂ ਕਰਨ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰੋਸੇਮੰਦ ਬਿਜਲੀ ਸਪਲਾਈ ਅਤੇ ਪਹਿਲੇ ਦਰਜੇ ਦੀਆਂ ਖਪਤਕਾਰ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...