July 28, 2026, 1:28 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ

Published on

----------- Advertisement -----------

ਚੰਡੀਗੜ- 25 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ, ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਉਹਨਾ ਕਿਹਾ ਕਿ ਖਰੜ ਸ਼ਹਰਿ ਦੇ ਲੋਕਾਂ ਦੀਆਂ ਸ਼ਹਿਰ ਦੇ ਵਿਕਾਸ ਸਬੰਧੀ ਪੁਰਾਣੀ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਮਕ ਅਵਸਥਾ ਵਿੱਚ ਸਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦਿੰਦਿਆਂ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾ ਕਿਹਾ ਕਿ ਖਰੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਲਈ ਇਸ ਮਨਜੂਰ ਕੀਤੀ ਰਕਮ ਵਿੱਚ 284 ਕੰਮ ਸ਼ਾਮਿਲ ਹਨ। ਇਹਨਾ ਕੰਮਾਂ ਵਿੱਚ ਮੁੱਖ ਤੌਰ ਤੇ ਲੋੜੀਂਦੀਆਂ ਪਾਈਪਾਂ, ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਵੀਆਂ ਇੰਟਰਲੋਕਿੰਗ ਟਾਇਲਾਂ ਲਗਾਉਣ ਅਤੇ ਪਾਰਕਾਂ ਦਾ ਵਿਕਾਸ, ਪਾਰਕਾਂ ਵਿੱਚ ਝੂਲੇ ਲਗਾਉਣ ਅਤੇ ਪਖਾਨੇ ਬਣਾਉਣ ਆਦਿ ਵਿਕਾਸ ਕਾਰਜ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੜ ਸ਼ਹਿਰ ਦੇ ਵਿਕਾਸ ਵਿੱਚ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਥੋਂ ਦੇ ਵਸਨੀਕਾਂ ਨੂੰ ਹਰ ਸੰਭਵ ਬੁਨਿਆਦੀ ਸਹੂਲਤ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਅਤੇ ਨਾ ਹੀ ਫੰਡਾਂ ਦੀ ਘਾਟ ਹੈ। ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਲੋਕਾਂ ਦੀਆਂ ਕਾਫੀ ਸਮੇਂ ਤੋਂ ਚਲੀਆ ਰਹੀਆਂ ਪੁਰਾਣੀਆਂ ਮੰਗਾਂ ਨੁੰ ਪ੍ਰਵਾਨ ਕਰਨ ਅਤੇ ਖਰੜ ਸ਼ਹਿਰ ਦੇ ਵਿਕਾਸ ਲਈ ਮਨਜੂਰ ਕੀਤੇ 45.36 ਕਰੋੜ ਰੁਪਏ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...