October 9, 2026, 4:50 am
----------- Advertisement -----------
HomeNewsLatest Newsਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ: ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ...

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ: ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਦਿੱਤੀ ਇਜਾਜ਼ਤ

Published on

----------- Advertisement -----------

ਚੰਡੀਗੜ੍ਹ, 15 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...