June 26, 2026, 11:37 pm
----------- Advertisement -----------
HomeNewsLatest Newsਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਦੇ ਸਮਰਥਨ 'ਚ ਅੰਮ੍ਰਿਤਸਰ ਪੁੱਜੇ ਸਚਿਨ ਪਾਇਲਟ; ਬੀਜੇਪੀ...

ਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਦੇ ਸਮਰਥਨ ‘ਚ ਅੰਮ੍ਰਿਤਸਰ ਪੁੱਜੇ ਸਚਿਨ ਪਾਇਲਟ; ਬੀਜੇਪੀ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਔਜਲਾ ਦੇ ਸਮਰਥਨ ‘ਚ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਭਿੰਡੀਸੈਦਾ ‘ਚ ਰੈਲੀ ਕੀਤੀ ਗਈ ਜਿੱਥੇ ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਪਹੁੰਚੇ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਰਾਜਸਥਾਨ ਦੇ ਸਾਬਕਾ ਡਿਪਟੀ ਸੀ.ਐਮ ਸਚਿਨ ਪਾਇਲਟ ਨੇ ਭਾਜਪਾ ਦੇ 400 ਪਾਰ ਦੇ ਨਾਅਰੇ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਚਾਹੁੰਦੇ ਹਨ।
ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਦੀ ਗੱਲ ਕੀਤੀ ਹੈ। ਕਾਂਗਰਸ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗੱਲ ਕਰਦੀ ਹੈ ਅਤੇ ਭਾਜਪਾ ਹਿੰਦੂ, ਮੁਸਲਿਮ, ਇਸਾਈ ਅਤੇ ਸਿੱਖ ਕਰ ਰਹੀ ਹੈ।
ਸਚਿਨ ਪਾਇਲਟ ਨੇ ਭਾਜਪਾ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਪੂੰਜੀਪਤੀਆਂ ਦੇ 16 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ ਹਨ। ਪਰ ਗਰੀਬਾਂ ਦੀ ਕੋਈ ਮਦਦ ਨਹੀਂ ਹੋਈ। ਜੇਕਰ ਕੇਂਦਰ ‘ਚ ਗਠਜੋੜ ਹੁੰਦਾ ਹੈ ਤਾਂ ਗਰੀਬ ਪਰਿਵਾਰ ਨੂੰ 1 ਲੱਖ ਰੁਪਏ ਪ੍ਰਤੀ ਸਾਲ ਦਿੱਤੇ ਜਾਣਗੇ। ਅੱਜ ਗਰੀਬ ਪਰਿਵਾਰਾਂ ਨੂੰ ਇਸ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਜੋ ਰਸੋਈ ਗੈਸ ਸਿਲੰਡਰ 400 ਰੁਪਏ ਵਿੱਚ ਮਿਲਦਾ ਸੀ, ਅੱਜ 1000 ਰੁਪਏ ਵਿੱਚ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਜਨਤਾ ਬਦਲਾਅ ਚਾਹੁੰਦੀ ਹੈ। ਭਾਜਪਾ ਦਾ 400 ਦਾ ਨਾਅਰਾ ਬੇਬੁਨਿਆਦ ਹੈ, ‘ਇੰਡੀਆ’ ਗਠਜੋੜ ਮਜ਼ਬੂਤ ​​ਹੈ ਅਤੇ ਬਹੁਮਤ ਨਾਲ ਸੱਤਾ ਵਿੱਚ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...