November 15, 2026, 5:26 am
----------- Advertisement -----------
HomeNewsBreaking Newsਅਕਾਲੀ ਦਲ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ...

ਅਕਾਲੀ ਦਲ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ 9 ਮਈ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇਗਾ

Published on

----------- Advertisement -----------
  • ਸਰਕਾਰ ਵੱਲੋਂ ਜ਼ੋਨ ਬਣਾ ਕੇ ਝੋਨਾ 24 ਜੂਨ ਤੱਕ ਲਾਉਣ ਦੇ ਫੈਸਲੇ ਦੀ ਤੁਰੰਤ ਸਮੀਖਿਆ ਮੰਗੀ
  • ਵਿੱਤ ਮੰਤਰੀ ਵੱਲੋਂ ਪਨਬਸ ਵਿਚ 1337 ਪੋਸਟਾਂ ਆਊਟਸੋਰਸ ਕਰਨ ਦੀ ਪ੍ਰਵਾਨਗੀ ਦੇ ਹੁਕਮ ਦੀ ਕਾਪੀ ਕੀਤੀ ਜਾਰੀ, ਕਿਹਾ ਜਿਹੜੇ ਨੌਜਵਾਨਾਂ ਨਾਲ ਪੱਕੇ ਰੋਜ਼ਗਾਰ ਦਾ ਵਾਅਦਾ ਕੀਤਾ ਗਿਆ ਸੀ, ਉਹ ਠੱਗੇ ਗਏ

ਚੰਡੀਗੜ੍ਹ, 7 ਮਈ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 9 ਮਈ ਨੁੰ ਸੁਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰੇਗਾ ਅਤੇ ਪਾਰਟੀ ਨੇ ਮੰਗ ਕੀਤੀ ਸਰਕਾਰ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ 24 ਜੂਨ ਤੱਕ ਝੋਨਾ ਲਾਉਣ ਦੇ ਕੀਤੇ ਫੈਸਲੇ ਦੀ ਤੁਰੰਤ ਸਮੀਖਿਆ ਕਰੇ।

ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਰਜ਼ਾ ਕਿਸਾਨਾਂ, ਰਾਜ ਸਰਕਾਰ ਤੇ ਕਰਜ਼ਾ ਦੇਣ ਵਾਲੀਆਂ ਏਜੰਸੀਆਂ ਵਿਚ ਤਿੰਨ ਹਿੱਸਿਆਂ ਵਿਚ ਵੰਡਣ ਦਾ ਫਾਰਮੂਲਾ ਅਪਣਾਵੇ। ਇਹ ਵੀ ਕਿਹਾ ਕਿ ਇਸ ਮਕਸਦ ਵਾਸਤੇ ਲੋਕ ਅਦਾਲਤਾਂ ਲਗਾਈਆਂ ਜਾਣ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੇ ਵਾਅਦੇ ਨੂੰ ਵੀ ਬੈਨਕਾਬ ਕੀਤਾ ਤੇ ਸੂਬੇ ਦੇ ਵਿੱਤ ਮੰਤਰੀ ਵੱਲੋਂ ਪਨਬਸ ਵਿਚ 1337 ਆਸਾਮੀਆਂ ਆਊਟ ਸੋਰਸਿੰਗ ਰਾਹੀਂ ਭਰਨ ਲਈ 2 ਮਈ ਨੁੰ ਦਿੱਤੀ ਪ੍ਰਵਾਨਗੀ ਦਾ ਪੱਤਰ ਵੀ ਜਾਰੀ ਕੀਤਾ। ਇਹਨਾਂ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਦੋ ਮਹੀਨਿਆਂ ਅੰਦਰ ਹੀ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਤੇ ਉਹ ਠੱਗਿਆ ਮਹਿਸੂਸ ਕਰ ਰਹੇ ਹਨ।

ਵੇਰਵੇ ਸਾਂਝੇ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਝੋਨਾ ਲਾਉਣ ਲਈ ਪੰਜਾਬ ਨੁੰ ਤਿੰਨ ਜ਼ੋਨਾਂ ਵਿਚ ਵੰਡ ਦਿੱਤਾ ਹੈ ਤੇ ਤੀਜੇ ਜ਼ੋਨ ਵਿਚ 24 ਜੂਨ ਤੋਂ ਬਾਅਦ ਝੋਨਾ ਲਾਉਣ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਬਿਜਲੀ ਦੀ ਮੰਗ ਵਿਚ ਕੁਪ੍ਰਬੰਧਨ ਦੀ ਸਜ਼ਾ ਕਿਸਾਨਾਂ ਨੂੰ ਨਾ ਦੇਵੇ। ਜੇਕਰ ਝੋਨਾ ਲਾਉਣ ਵਿਚ ਬੇਲੋੜੀਂਦੀ ਦੇਰੀ ਹੋਈ ਤਾਂ ਇਸ ਨਾਲ ਵੱਧ ਨਮੀ ਹੋ ਜਾਵੇਗੀ ਤੇ ਕਿਸਾਨਾਂ ਦਾ ਨੁਕਸਾਨ ਹੋਵੇਗਾ ਤੇ ਅਗਲੀ ਕਣਕ ਦੀ ਲੁਆਈ ਦਾ ਸੀਜ਼ਨ ਵੀ ਲਮਕ ਜਾਵੇਗਾ। ਉਹਨਾਂ ਸਰਕਾਰ ਤੋਂ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਪ੍ਰੋ. ਚੰਦੂਮਾਜਰਾ ਨੇ ਇਹ ਵੀ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ ਬਰਸਾਤ ਤੇ ਝਖੜ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹਾਲਾਂਕਿ ਇਸ ਵਾਸਤੇ ਗਿਰਦਾਵਰੀ ਵੀ ਪੂਰੀ ਹੋ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਮੁਆਵਜ਼ਾ ਬਿਨਾਂ ਗਿਰਦਾਵਰੀ ਤੋਂ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਣਕ ਦਾ ਝਾੜ ਘੱਟ ਨਿਕਲਣ ਲਈ ਕਿਸਾਨਾਂ ਨੁੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕੁਦਰਤੀ ਆਫਤ ਤਹਿਤ ਦਿੱਤੇ ਜਾਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇ। ਉਹਨਾਂ ਕਿਹਾ ਕਿ ਸੂਬੇ ਨੂੰ ਵੀ ਪੈਟਰੋਲ ਤੇ ਡੀਜ਼ਲ ’ਤੇ ਸੂਬੇ ਦੇ ਵੈਟ ਤੋਂ ਮਿਲੇ ਵਾਧੂ ਪੈਸੇ ਵਿਚੋਂ 250 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕਿਸਾਨਾਂ ਨੁੰ ਦੇਣਾ ਚਾਹੀਦਾ ਹੈ।

ਇਸ ਦੌਰਾਨ ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੁੰ ਵੀ ਮੁਆਵਜ਼ਾ ਦਿੱਤਾ ਜਾਵੇ ਤੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਅਜਿਹੇ ਪਰਿਵਾਰਾਂ ਕੋਲ ਨਾ ਤਾਂ ਕੋਈ ਸਰਕਾਰੀ ਅਧਿਕਾਰੀ ਗਿਆ ਹੈ ਤੇ ਨਾ ਹੀ ਕੋਈ ਮੰਤਰੀ ਉਹਨਾਂ ਦਾ ਦੁੱਖ ਸਾਂਝਾ ਕਰਨ ਗਿਆ ਹੈ। ਇਹ ਵੀ ਦੱਸਿਆ ਕਿ ਕਿਵੇਂ ਨਬਾਰਡ ਵੱਲੋਂ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਪੈਸਾ ਨਾ ਦੇਣ ਦਾ ਕਿਸਾਨਾਂ ’ਤੇ ਮਾਰੂ ਅਸਰ ਪਵੇਗਾ। ਉਹਨਾਂ ਸੂਬਾ ਸਰਕਾਰ ਨੁੰ ਕਿਹਾ ਕਿ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਿਆ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਸਨੇ ਪੰਜਾਬੀਆਂ ਨੁੰ ਦਰਪੇਸ਼ ਮੁਸ਼ਕਿਲਾਂ ਹੱਲ ਨਾ ਕੀਤੀਆਂ ਤਾਂ ਫਿਰ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਸੂਬੇ ਵਿਚ ਵਿਗੜੀ ਅਮਨ ਕਾਨੂੰਨ ਵਿਵਸਥਾ ਤੇ ਗੈਰ ਸੰਵਿਧਾਨਕ ਤੇ ਗੈਰ ਕਾਨੂੰਨੀ ਦਸਤਾਵੇਜ਼ ਜਿਸ ਨਾਲ ਪੰਜਾਬ ਪ੍ਰਸ਼ਾਸਕੀ ਕੰਟਰੋਲ ਦਿੱਲੀ ਹੱਥ ਹੋ ਗਿਆ, ਅਸਲ ਮੁੱਦਿਆਂ ਤੋਂ ਧਿਆਨ ਪਾਸੇ ਕਰਨ ਲਈ ਫਿਰਕੂ ਤਣਾਅ ਬਣਾਉਣ, ਬਿਜਲੀ ਸੰਕਟ ਤੇ ਪੈਟਰੋਲੀਅਮ ਤੇ ਐਲ ਪੀ ਜੀ ਗੈਸ ਦੀਆਂ ਕੀਮਤਾਂ ਦੇ ਮਾਮਲੇ ਵਿਚ ਵੀ ਰੋਸ ਜ਼ਾਹਰ ਕਰੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਪਰਚੇ ਦਰਜ ਕਰਨ ਦੀ ਥਾਂ ਤੁਰੰਤ ਮਾਇਨਿੰਗ ਨੀਤੀ ਲੈਕੇ ਆਵੇ। ਉਹਨਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਵਿਚ ਚਾਰ ਗੁਣਾ ਵਾਧੇ ਨਾਲ ਉਸਾਰੀ ਜਗਤ ਦਾ ਸਾਰਾ ਕੰਮਕਾਜ ਵੀ ਠੱਪ ਹੋ ਗਿਆ ਹੈ ਤੇ ਆਮ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...