August 9, 2026, 8:54 pm
----------- Advertisement -----------
HomeNewsBreaking Newsਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ...

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਚੰਡੀਗੜ੍ਹ, 24 ਦਸੰਬਰ: (ਬਲਜੀਤ ਮਰਵਾਹਾ) – ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ ਖਿਡਾਰੀਆਂ ਨਾਲ ਜ਼ਬਰ-ਜਨਾਹ ਅਤੇ ਛੇੜਛਾੜ ਦੇ ਗੰਭੀਰ ਦੋਸ਼ਾਂ ਨੂੰ ਤਰਕਸੰਗਤ ਢੰਗ ਨਾਲ ਸਿੱਟੇ ਤੱਕ ਪਹੁੰਚਾਇਆ ਜਾਵੇ।

ਕੇਂਦਰੀ ਖੇਡ ਮੰਤਰਾਲੇ ਵੱਲੋਂ ਨਵੀਂ ਡਬਲਯੂ.ਐੱਫ.ਆਈ. ਨੂੰ ਰੱਦ ਕਰਨ ਦੀਆਂ ਖ਼ਬਰਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਨਵੀਂ ਸੰਸਥਾ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਨਵੀਆਂ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਸੰਧਵਾਂ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਪੁੱਛਿਆ, “ਉਨ੍ਹਾਂ ਨੇ ਨਵੀਂ ਡਬਲਯੂ.ਐਫ.ਆਈ. ਨੂੰ ਖਤਮ ਕਰਨ ਤੋਂ ਕਿਉਂ ਰੋਕਿਆ, ਜੋ ਕਿ ਸਾਬਕਾ ਮੁਖੀ ਦਾ ਹੀ ਰੂਪ (ਪ੍ਰੌਕਸੀ) ਸੀ, ਜਿਸ ਉੱਤੇ ਉਨ੍ਹਾਂ ਖਿਡਾਰੀਆਂ ਵਲੋਂ ਗੰਭੀਰ ਅਪਰਾਧਿਕ ਦੋਸ਼ ਲਗਾਏ ਗਏ ਸਨ, ਜਿਨ੍ਹਾਂ ਦੀ ਉਹ ਨੁਮਾਇੰਦਗੀ ਅਤੇ ਸੁਰੱਖਿਆ ਦਾ ਜ਼ਿੰਮੇਵਾਰ ਸੀ।

ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦੋਂ ਤੱਕ ਉਸ ਦੀਆਂ ਅਥਲੀਟ ਤੇ ਧੀਆਂ ਦੀ ਰੱਖਿਆ ਨਹੀਂ ਕੀਤੀ ਜਾਂਦੀ। ਸਾਕਸ਼ੀ ਅਤੇ ਬਜਰੰਗ ਨੇ ਜਿਸ ਤਰ੍ਹਾਂ ਬੇਇਨਸਾਫ਼ੀ ਅਤੇ ਅਪਮਾਨ ਦੇ ਖਿਲਾਫ ਇਸ ਲੜਾਈ ਦੀ ਝੰਡਾ-ਬਰਦਰਾਰੀ ਕੀਤੀ ਹੈ, ਉਹ ਮਿਸਾਲੀ ਤੇ ਜੁਅਰਤਮੰਦੀ ਦੀ ਗੱਲ ਹੈ ਅਤੇ ਇਹ ਉਨ੍ਹਾਂ ਵੱਲੋਂ ਚੁਣੌਤੀਆਂ ਦੇ ਸਖ਼ਤ ਦੌਰ ’ਚ ਵੀ ਡੱਟੇ ਰਹਿਣ ਦਾ ਨਤੀਜਾ ਹੈ। ਸੰਧਵਾਂ ਨੇ ਅੱਗੇ ਕਿਹਾ ਕਿ ਕਿਸੇ ਕੌਮ ਲਈ ਆਪਣੇ ਓਲੰਪੀਅਨਾਂ ਦੀ ਬੇਹੁਰਮਤੀ ਤੇ ਅਪਮਾਨ ਹੁੰਦਾ ਦੇਖਣਾ ਬੜਾ ਦੁਖਦਾਈ ਅਤੇ ਸ਼ਰਮਨਾਕ ਹੈ।

ਇਸ ਸਾਰੀ ਪ੍ਰਕਿਰਿਆ ਨੂੰ ਫਾਹਸ਼ ਤੇ ਕੋਝਾ ਮਜ਼ਾਕ ਦੱਸਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਦੀ ਸੀ ਕਿ ਦੇਸ਼ ਦੀ ਜਨਤਾ ਦਾ ਭਰੋਸਾ ਅਤੇ ਹਮਦਰਦੀ ਉਨ੍ਹਾਂ ਅਥਲੀਟਾਂ ਦੇ ਨਾਲ ਹੈ, ਜਿਨ੍ਹਾਂ ਨੂੰ ਗਲਤ ਸਾਬਤ ਕੀਤਾ ਜਾ ਰਿਹਾ ਸੀ। ਸੰਧਵਾਂ ਨੇ ਕਿਹਾ ਕਿ ਸਾਡੇ ਅਥਲੀਟਾਂ ਦੇ ਹੰਝੂਆਂ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿਤਾ ਹੈ ਕਿਉਂਕਿ  ਸਾਡੇ ਸਟਾਰ ਅਥਲੀਟਾਂ ਨੂੰ ਤਗਮੇ ਵਾਪਸ ਕਰਦੇ  ਦੇਖਣਾ ਬਹੁਤ ਦੁਖਦਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...