July 27, 2026, 6:06 am
----------- Advertisement -----------
HomeNewsBreaking Newsਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ...

ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਸਣੇ ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਪੰਜਾਬ ਐਗਰੋ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 31 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਵਿਧਾਨ ਸਭਾ ਸਕੱਤਰੇਤ ਵਿਖੇ ਮਿਰਚ ਪੱਟੀ ਦੇ ਕਿਸਾਨਾਂ ਸਣੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਵੱਲੋਂ ਇੱਕ ਅੰਦਾਜ਼ੇ ਮੁਤਾਬਕ ਕਰੀਬ 40,000 ਏਕੜ ਰਕਬੇ ‘ਤੇ ਮਿਰਚ ਦੀ ਖੇਤੀ ਕੀਤੀ ਜਾਂਦੀ ਹੈ। ਇਸ ਨਾਲ ਪੰਜਾਬ ਦੀ, ਸਭ ਤੋਂ ਵੱਧ ਮਿਰਚ ਉਤਪਾਦਨ ਵਾਲੇ ਦੇਸ਼ ਮੈਕਸੀਕੋ ‘ਤੇ ਨਿਰਭਰਤਾ ਘਟੇਗੀ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਖੇਤਰ ਵਿੱਚ ਮਿਰਚ ਦੀ ਪ੍ਰੋਸੈਸਿੰਗ ਲਈ ਪਲਾਂਟ ਸਥਾਪਤ ਕਰੇ ਤਾਂ ਜੋ ਪੰਜਾਬ ਦੀ ਮਿਰਚ, ਜੋ ਰਾਜਸਥਾਨ ਦੇ ਜੈਪੁਰ ਵਿਖੇ ਵਿਕਦੀ ਹੈ ਅਤੇ ਮੁੜ ਘੁੰਮ ਕੇ ਅੰਮ੍ਰਿਤਸਰ ਦੀ ਮੰਡੀ ਵਿੱਚ ਵਿਕਣ ਲਈ ਆਉਂਦੀ ਹੈ, ਉਸ ਨੂੰ ਇਥੇ ਹੀ ਪ੍ਰੋਸੈਸ ਕਰਕੇ ਘਰੇਲੂ ਖਪਤ ਲਈ ਸਪਲਾਈ ਕੀਤੀ ਜਾ ਸਕੇ।

ਸਪੀਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਖੇਤਰ ਦੀਆਂ ਮਿਰਚਾਂ ਲਈ ਪ੍ਰੋਸੈਸਿੰਗ ਪਲਾਂਟ ਅਤੇ ਮਿਰਚਾਂ ਨੂੰ ਸੁਕਾਉਣ ਲਈ ਡਰਾਇਰ ਲਾਉਣ, ਨਵੀਂਆਂ ਕਿਸਮਾਂ ਲਈ ਖੋਜ ਕੇਂਦਰ ਅਤੇ ਕੋਲਡ ਸਟੋਰੇਜ ਚੇਨ ਸਥਾਪਤ ਕਰਨ ਜਿਹੀਆਂ ਸਹੂਲਤਾਂ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨੇ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ।

ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਰਣਬੀਰ ਸਿੰਘ ਨੂੰ ਆਦੇਸ਼ ਦਿੱਤੇ ਕਿ ਉਹ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਵਲੋਂ ਇੱਕਜੁਟ ਹੋ ਕੇ ਮਿਰਚ ਦਾ ਮੁੱਲ ਤੈਅ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ।

ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਦੀ ਸਕੱਤਰ ਮੈਡਮ ਅੰਮ੍ਰਿਤ ਗਿੱਲ ਨੂੰ ਪਹਿਲ ਦੇ ਆਧਾਰ ‘ਤੇ ਮੰਡੀਆਂ ਦੇ ਥੜ੍ਹੇ ਪੱਕੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਕਿਸਾਨਾਂ ਲਈ ਬਣਾਈਆਂ ਗਈਆਂ ਹਨ, ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਿਸਾਨ ਵੱਲੋਂ ਕੀਤੀ ਜਾਵੇ ਨਾਕਿ ਵਪਾਰੀ ਵਰਗ ਨੂੰ ਪਹਿਲ ਦੇ ਕੇ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾਵੇ।

ਮੀਟਿੰਗ ਦੌਰਾਨ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਬਾਗ਼ਬਾਨੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਸ਼ੈਲੇਂਦਰ ਕੌਰ ਅਤੇ ਮਿਰਚ ਪੱਟੀ ਦੇ ਕਿਸਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...